16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪੱਤਰਕਾਰਾਂ 'ਤੇ ਕੇਸ ਸਰਕਾਰ ਦੀ ਕਮਜ਼ੋਰ ਮਾਨਸਿਕਤਾ ਦਾ ਪ੍ਰਤੀਕ-ਬਰਾੜ <br/>

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਮੋਗਾ, 1 ਜਨਵਰੀ (ਸੁਰਿੰਦਰਪਾਲ ਸਿੰਘ)-ਅੱਜ ਲੁਧਿਆਣਾ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਪੁਲਿਸ ਕੇਸ ਨੇ ਜਮਹੂਰੀਅਤ ਦਾ ਮਜ਼ਾਕ ਬਣਾ ਦਿੱਤਾ ਹੈ | ਜੋ ਪਾਰਟੀ ਸੰਵਿਧਾਨ ਦੀ ਰਖਵਾਲੀ ਬਣਨ ਦਾ ਵਾਅਦਾ ਕਰ ਕੇ ਸੱਤਾ 'ਚ ਆਈ ਉਹੀ ਸੱਚ ਨੂੰ ਉਜਾਗਰ ਕਰਨ ਵਾਲੇ ਪੱਤਰਕਾਰਾਂ ਅਤੇ ਜਾਗਰੂਕ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਸਰਕਾਰ ਦੀਆਂ ਨਾਕਾਮੀਆਂ ਛਿਪਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਇੱਥੋਂ ਸਾਬਤ ਹੋ ਰਿਹਾ ਸਰਕਾਰ ਬਹੁਤ ਕਮਜ਼ੋਰ ਮਾਨਸਿਕਤਾ ਵਾਲੀ ਹੈ ਜਿਹੜੀ ਵਿਰੋਧ ਬਰਦਾਸ਼ਤ ਨਹੀਂ ਕਰਦੀ | ਸਰਕਾਰ ਦੀ ਇਸ ਘਟੀਆ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਸਾਬਕਾ ਸੂਚਨਾ ਕਮਿਸ਼ਨਰ ਅਤੇ ਭਾਜਪਾ ਪੰਜਾਬ ਦੇ ਬੁਲਾਰੇ ਨਿਧੜਕ ਸਿੰਘ ਬਰਾੜ ਨੇ ਕਿਹਾ ਕਿ ਜੋ ਸਰਕਾਰੀ ਹੈਲੀਕਾਪਟਰ ਬਾਰੇ ਉਨ੍ਹਾਂ ਪੱਤਰਕਾਰਾਂ ਨੇ ਸਵਾਲ ਉਠਾਏ ਸੀ, ਸਰਕਾਰ ਨੂੰ ਉਨ੍ਹਾਂ ਦਾ ਸਪਸ਼ਟੀਕਰਨ ਦੇਣਾ ਚਾਹੀਦਾ ਸੀ ਨਾ ਕਿ ਕੇਸ ਦਰਜ ਕਰਨਾ ਚਾਹੀਦਾ ਸੀ | ਆਉਣ ਵਾਲੇ ਸਮੇਂ 'ਚ ਇਸ ਧੱਕੇਸ਼ਾਹੀ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਵਿਰੋਧ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਜਨਰਲ ਬਾਡੀ ਦੀ ਮੀਟਿੰਗ ਭਲਕੇ ਅਗਲੀ ਖ਼ਬਰ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲੋ ਨੇ ਸਕੂਲੀ ਵਿਦਿਆਰਥੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ
Ad Position 24