ਮੋਗਾ, 2 ਜਨਵਰੀ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਿ ਉਹ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਕਾਰਡ ਸਮੇਂ-ਸਮੇਂ 'ਤੇ ਅੱਪਡੇਟ ਕਰਵਾਉਣ ਤਾਂ ਜੋ ਵੱਖ-ਵੱਖ ਸਰਕਾਰੀ ਸੇਵਾਵਾਂ ਤੇ ਸਕੀਮਾਂ ਦਾ ਲਾਭ ਲੈਣ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਆਧਾਰ ਅੱਪਡੇਟ ਨਾ ਹੋਣ ਦੀ ਸੂਰਤ ਵਿਚ ਨਾਗਰਿਕਾਂ ਨੂੰ ਕਈ ਸਹੂਲਤਾਂ ਤੋਂ ਵਾਂਝਾ ਰਹਿਣਾ ਪੈ ਸਕਦਾ ਹੈ | ਯੂ. ਆਈ. ਡੀ. ਏ.ਆਈ. ਦੀਆਂ ਹਦਾਇਤਾਂ ਅਨੁਸਾਰ 5 ਤੋਂ 7 ਸਾਲ ਅਤੇ 15 ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਦਾ ਆਧਾਰ ਕਾਰਡ ਬਾਇਓਮੀਟਿ੍ਕ ਜਿਸ ਵਿਚ ਫਿੰਗਰ ਪਿੰ੍ਰਟ, ਆਇਰਿਸ ਅਤੇ ਚਿਹਰਾ ਆਦਿ ਅੱਪਡੇਟ ਕਰਵਾਉਣਾ ਲਾਜ਼ਮੀ ਹੈ | ਸਾਗਰ ਸੇਤੀਆ ਨੇ ਦੱਸਿਆ ਕਿ 10 ਸਾਲ ਤੋਂ ਪੁਰਾਣੇ ਆਧਾਰ ਕਾਰਡਾਂ ਨੂੰ ਵੀ ਅੱਪਡੇਟ ਕਰਵਾਉਣਾ ਜ਼ਰੂਰੀ ਹੈ, ਜਿਸ ਵਿਚ ਬਾਇਓਮੀਟਿ੍ਕ ਦੇ ਨਾਲ-ਨਾਲ ਪਤੇ ਦਾ ਸਬੂਤ ਵੀ ਅੱਪਡੇਟ ਕੀਤਾ ਜਾ ਸਕਦਾ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅੱਪਡੇਟ ਰੱਖਣ ਤਾਂ ਜੋ ਡੀਬੀਟੀ ਸਮੇਤ ਹੋਰ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਮਿਲ ਸਕੇ | ਦਸਤਾਵੇਜ਼ ਅੱਪਡੇਟ ਕਰਨ ਦੀ ਇਹ ਸੁਵਿਧਾ ਮਾਈ ਆਧਾਰ ਪੋਰਟਲ ਰਾਹੀਂ ਆਨਲਾਈਨ ਜਾਂ ਕਿਸੇ ਵੀ ਆਧਾਰ ਨਾਮਾਂਕਨ ਕੇਂਦਰ 'ਤੇ ਉਪਲਬਧ ਹੈ |