04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੱਤਰਕਾਰਾਂ ਤੇ ਸਮਾਜਿਕ ਕਾਰਕੁਨਾਂ ਦੀ ਆਵਾਜ਼ ਬੰਦ ਕਰਨ ਲੱਗੀ ਸਰਕਾਰ-ਇੰਚਾਰਜ ਖ਼ਾਲਸਾ <br/>

Ad Position 21
No active advertisement
ਅਜੀਤ ਡੈਸਕ 03-01-2026
ਕਿਸ਼ਨਪੁਰਾ ਕਲਾਂ, 2 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੀ ਸਰਕਾਰ ਨਿਰਪੱਖ ਪੱਤਰਕਾਰਾਂ ਤੇ ਸਮਾਜਿਕ ਕਾਰਕੁਨਾਂ ਦੀ ਆਵਾਜ਼ ਦਬਾਉਣ ਲਈ ਝੂਠੇ ਕੇਸ ਦਰਜ ਕਰ ਰਹੀ ਹੈ | ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਮੋਗਾ ਦੇ ਇੰਚਾਰਜ ਭਾਈ ਅਮਨਦੀਪ ਸਿੰਘ ਖ਼ਾਲਸਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਜੇਕਰ ਕੋਈ ਆਵਾਜ਼ ਉੱਠਦੀ ਹੈ ਤਾਂ ਉਸ ਨੂੰ ਦਬਾਉਣ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾਏ ਜਾ ਰਹੇ ਹਨ | ਅਜਿਹਾ ਜਬਰ 'ਆਪ' ਦੀ ਦਿੱਲੀ ਹਾਈਕਮਾਨ ਦੇ ਇਸ਼ਾਰਿਆਂ 'ਤੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸਲ 'ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਇਹ ਅਹਿਸਾਸ ਹੋ ਚੁੱਕਾ ਹੈ ਕਿ ਉਨ੍ਹਾਂ ਦਾ ਅਸਲ ਚਿਹਰਾ ਪੰਜਾਬੀਆਂ ਅੱਗੇ ਬੇ-ਨਕਾਬ ਹੋ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ | ਇੰਚਾਰਜ ਅਮਨਦੀਪ ਸਿੰਘ ਖ਼ਾਲਸਾ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਇਨ੍ਹਾਂ ਨਿਰਪੱਖ ਪੱਤਰਕਾਰਾਂ ਤੇ ਕਾਰਕੁਨਾਂ ਨਾਲ ਚਟਾਨ ਵਾਂਗ ਖੜ੍ਹਾ ਹੈ | ਉਨ੍ਹਾਂ ਮੰਗ ਕੀਤੀ ਕਿ ਪੱਤਰਕਾਰਾਂ ਤੇ ਸਮਾਜਿਕ ਕਾਰਕੁਨਾਂ ਖ਼ਿਲਾਫ਼ ਦਰਜ ਮਾਮਲੇ ਨੂੰ ਤੁਰੰਤ ਵਾਪਸ ਲਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਆਗਮਨ ਪੁਰਬ ਸੰਬੰਧੀ ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਥਾਣਾ ਨਿਹਾਲ ਸਿੰਘ ਵਾਲਾ ਨੇ ਦੋ ਤਸਕਰਾਂ ਨੂੰ ਇਕ ਕਿੱਲੋ ਹੈਰੋਇਨ ਸਮੇਤ ਮੋਟਰਸਾਈਕਲ ਕੀਤਾ ਕਾਬੂ <br/>
Ad Position 24