04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮੋਗਾ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 03-01-2026
ਮੋਗਾ, 2 ਜਨਵਰੀ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ 'ਤੇ ਪਾਬੰਦੀ ਲਗਾਈ ਗਈ ਹੈ | ਇਹ ਵਾਹਨ ਇਸ ਸਮੇਂ ਜੀ.ਟੀ. ਰੋਡ ਰਾਹੀਂ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰਬਰ 9 ਰਾਹੀਂ ਦੇਵ ਹੋਟਲ ਚੌਕ ਤੱਕ ਜਾਇਆ ਕਰਨਗੇ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ (ਲਾਈਟਾਂ ਵਾਲਾ ਚੌਕ ਤੋਂ ਦੇਵ ਹੋਟਲ) ਤੱਕ ਭਾਰੀ ਵਾਹਨਾਂ ਦੀ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਐਂਟਰੀ ਹੋਣ ਨਾਲ ਬਾਜ਼ਾਰ ਵਿਚ ਭੀੜ ਵੱਧ ਜਾਂਦੀ ਹੈ ਅਤੇ ਆਵਾਜਾਈ ਵਿਚ ਰੁਕਾਵਟ ਪੇਸ਼ ਆਉਂਦੀ ਹੈ | ਇਸ ਨਾਲ ਆਮ ਪਬਲਿਕ ਵਿਚ ਵਾਹਨ ਇਕ ਦੂਸਰੇ ਤੋਂ ਅੱਗੇ ਕੱਢਣ ਕਰ ਕੇ ਤਕਰਾਰ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ | ਇਸ ਕਰ ਕੇ ਲੜਾਈ ਝਗੜਾ ਵੀ ਹੋ ਸਕਦਾ ਹੈ | ਉਕਤ ਨੂੰ ਮੁੱਖ ਰੱਖਦੇ ਹੋਏ ਇਹ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ | ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹਾ ਵਿਚ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਹੋਰ ਗੱਡੀ ਜਿਸ ਦੇ ਅੱਗੇ ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫ਼ਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ 'ਤੇ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਰਿਫ਼ਲੈਕਟਰ ਆਦਿ ਨਾ ਲੱਗਾ ਹੋਣ ਕਰ ਕੇ ਅੱਗੇ ਤੋਂ ਤੇਜ਼ ਲਾਈਟਾਂ ਵਾਲਾ ਵਹੀਕਲ ਆਉਣ 'ਤੇ ਅਜਿਹੇ ਵਹੀਕਲ ਵਿਖਾਈ ਨਹੀਂ ਦਿੰਦੇ ਅਤੇ ਐਕਸੀਡੈਂਟਾਂ ਦਾ ਕਾਰਨ ਬਣਦੇ ਹਨ | ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦੇ ਹਨ ਉੱਥੇ ਕਈ ਵਾਰ ਆਮ ਜਨਤਾ ਵਿਚ ਅਸ਼ਾਂਤੀ ਦਾ ਖ਼ਤਰਾ ਪੈਦਾ ਹੋਣ ਦੀ ਵੀ ਸੰਭਾਵਨਾ ਬਣੀ ਰਹਿੰਦੀ ਹੈ | ਉਕਤ ਦੋਨੋਂ ਹੁਕਮ 28 ਫਰਵਰੀ 2026 ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ 'ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮਾਤਾ ਨਸੀਬ ਕੌਰ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ 4 ਨੂੰ <br/> ਅਗਲੀ ਖ਼ਬਰ ਆਗਮਨ ਪੁਰਬ ਸੰਬੰਧੀ ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਨਗਰ ਕੀਰਤਨ ਸਜਾਇਆ
Ad Position 24