04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 03-01-2026
ਨੱਥੂਵਾਲਾ ਗਰਬੀ, 2 ਜਨਵਰੀ (ਨਵਦੀਪ ਸਿੰਘ)-ਸਥਾਨਕ ਕਸਬਾ ਨੱਥੂਵਾਲਾ ਗਰਬੀ ਵਿਖੇ ਬਣੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਵਿਖੇ ਹੈੱਡ ਗ੍ਰੰਥੀ ਹਰਪ੍ਰੀਤ ਸਿੰਘ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦਸਵੇਂ ਪਾਤਿਸ਼ਾਹ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਵਲੋਂ ਕੀਤੀ ਗਈ | ਇਸ ਸਮੇਂ ਕੀਰਤਨ ਦੀ ਸੇਵਾ ਹਰਪਿੰਦਰ ਸਿੰਘ ਰੋਡੇ ਹਜੂਰੀ ਰਾਗੀ ਗੁਰਦੁਆਰਾ ਸੰਤ ਖ਼ਾਲਸਾ ਵਲੋਂ ਨਿਭਾਈ ਗਈ ਤੇ ਭਾਈ ਬਗੀਚਾ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਦਸਵੇਂ ਪਾਤਿਸ਼ਾਹ ਨਾਲ ਸੰਬੰਧਿਤ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਾਈ ਖੁਸ਼ਪ੍ਰੀਤ ਸਿੰਘ ਦੇ ਜਥੇ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਨਗਰ ਕੀਰਤਨ ਦੌਰਾਨ ਸਮੂਹ ਪਿੰਡ ਨਿਵਾਸੀਆਂ ਵਲੋਂ ਵੱਖ-ਵੱਖ ਪੜਾਵਾਂ 'ਤੇ ਪ੍ਰਸ਼ਾਦੇ, ਚਾਹ, ਪਕੌੜਿਆਂ ਤੇ ਹੋਰ ਵਸਤਾਂ ਦੇ ਲੰਗਰ ਲਗਾਏ ਗਏ | ਇਸ ਦੌਰਾਨ ਸਮੂਹ ਕਮੇਟੀ ਮੈਂਬਰ ਅਤੇ ਪਿੰਡ ਨਿਵਾਸੀਆਂ ਨੇ ਸਾਰਾ ਦਿਨ ਹਾਜ਼ਰੀ ਲਵਾਈ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਚਿੱਪ ਵਾਲੇ ਮੀਟਰ ਬਿਜਲੀ ਦਫ਼ਤਰ 'ਚ ਜਮ੍ਹਾਂ ਕਰਵਾਏ <br/> ਅਗਲੀ ਖ਼ਬਰ ਮੋਦੀ ਸਰਕਾਰ ਹੌਲੀ-ਹੌਲੀ ਨਰੇਗਾ ਦਾ ਗਲਾ ਘੁੱਟ ਰਹੀ ਹੈ-ਸਰਪੰਚ ਰਾਜਪਾਲ ਰਣੀਆਂ <br/>
Ad Position 24