ਮੋਗਾ, 2 ਜਨਵਰੀ (ਸੁਰਿੰਦਰਪਾਲ ਸਿੰਘ)-ਇੱਥੋਂ ਥੋੜ੍ਹੀ ਦੂਰ ਪਿੰਡ ਖੋਸਾ ਪਾਂਡੋ ਵਿਖੇ ਨਰੇਗਾ ਮਜ਼ਦੂਰਾਂ ਦਾ ਕੰਮ ਸ਼ੁਰੂ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਜਸਪਾਲ ਸਿੰਘ, ਸੋਸ਼ਲ ਮੀਡੀਆ ਵਿੰਗ ਦੇ ਬਲਾਕ ਪ੍ਰਧਾਨ ਵਿੱਕੀ ਤੂਰ, ਬਲਾਕ ਸੰਮਤੀ ਮੈਂਬਰ ਸੁਖਵਿੰਦਰ ਕੌਰ ਸੁੱਖੀ, ਗੁਰਜੰਟ ਸਿੰਘ ਮੈਂਬਰ, ਪਰਮਜੀਤ ਸਿੰਘ ਪੰਮਾ ਮੈਂਬਰ, ਤਰਸੇਮ ਸਿੰਘ ਸਾਬਕਾ ਸਰਪੰਚ, ਜਗਸੀਰ ਖੋਸਾ ਸਾਬਕਾ ਪੰਚਾਇਤ ਮੈਂਬਰ ਆਦਿ ਆਗੂਆਂ ਨੇ ਕਿਹਾ ਕਿ ਨਰੇਗਾ ਮਜ਼ਦੂਰਾਂ ਲਈ ਆਰਥਿਕ ਪੱਖੋਂ ਸਹਾਰੇ ਦਾ ਕੰਮ ਕਰ ਰਿਹਾ ਹੈ ਜਿਸ ਨੂੰ ਕਿ ਮੋਦੀ ਸਰਕਾਰ ਖ਼ਤਮ ਕਰ ਕੇ ਵਿਕਸਤ ਭਾਰਤ ਜੀ ਰਾਮ ਜੀ ਨਾਂਅ ਦਾ ਨਵਾਂ ਕਾਨੂੰਨ ਲਿਆ ਕੇ ਖ਼ਤਮ ਕਰਨਾ ਚਾਹੁੰਦੀ ਹੈ ਜਿਸ ਦਾ ਸਭ ਨੂੰ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਤਹਿਤ ਮਜ਼ਦੂਰਾਂ ਦਾ ਨੁਕਸਾਨ ਹੋਵੇਗਾ | ਇਸ ਲਈ ਉਪਰੋਕਤ ਆਗੂਆਂ ਨੇ ਮੰਗ ਕੀਤੀ ਕਿ ਨਵੀਂ ਸਕੀਮ ਨੂੰ ਰੱਦ ਕਰ ਕੇ ਨਰੇਗਾ ਨੂੰ ਲਗਾਤਾਰ ਪਾਰਦਰਸ਼ੀ ਢੰਗ ਨਾਲ ਚਲਾਇਆ ਜਾਵੇ | ਇਸ ਮੌਕੇ ਸਰਬਜੀਤ ਕੌਰ ਨਰੇਗਾ ਮੇਟ, ਪੂਜਾ ਕੌਰ ਖੋਸਾ ਨਰੇਗਾ ਮੇਟ, ਸੁਖਦੇਵ ਸਿੰਘ, ਗੱਗੀ ਖੋਸਾ, ਕੁਲਦੀਪ ਸਿੰਘ ਕੀਪਾ, ਹਰਦਮ ਸਿੰਘ, ਇਕਬਾਲ ਕੌਰ ਸਾਬਕਾ ਪੰਚਾਇਤ ਮੈਂਬਰ ਅਤੇ ਜਰਨੈਲ ਸਿੰਘ ਹਾਜ਼ਰ ਸਨ |