04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਭਾਈ ਜੈਤਾ ਜੀ ਦਾ ਸ਼ਹੀਦੀ ਦਿਵਸ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 03-01-2026
ਬਾਘਾ ਪੁਰਾਣਾ, 2 ਜਨਵਰੀ (ਟਿੰਕੂ )-ਬਾਘਾ ਪੁਰਾਣਾ ਇਲਾਕੇ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਦਾ ਸ਼ਹੀਦੀ ਦਿਹਾੜਾ 4 ਜਨਵਰੀ ਐਤਵਾਰ ਨੂੰ ਬਾਘਾ ਪੁਰਾਣਾ ਦੀ ਸੁਭਾਸ਼ ਦਾਣਾ ਮੰਡੀ ਵਿਖੇ ਸਵੇਰੇ 11 ਵਜੇ ਤੋਂ ਨੂੰ ਬੜੀ ਸ਼ਰਧਾ ਭਾਵਨਾ ਨਾਲ ''ਸ਼ਹਾਦਤ ਤੇ ਸਫ਼ਰ'' ਸ਼ਹੀਦੀ ਦਿਹਾੜਾ ਅਲੌਕਿਕ ਕੀਰਤਨ ਦਰਬਾਰ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਅਤੇ ਕਥਾਵਾਚਕ ਪਹੁੰਚ ਰਹੇ ਹਨ ਜੋ ਸਿੱਖ ਸ਼ਹੀਦਾਂ ਦਾ ਇਤਿਹਾਸ ਸਿੱਖ ਸੰਗਤਾਂ ਦੇ ਸਨਮੁਖ ਕਰਨਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਸਿੰਘ ਕਲਿਆਣ ਨੇ ਦੱਸਿਆ ਕਿ ਬਾਘਾ ਪੁਰਾਣਾ ਏਰੀਏ ਦੇ ਕਈ ਪਿੰਡਾਂ ਵਿਚ ਅਸੀਂ ਸਿੱਖ ਸੰਗਤਾਂ ਨੂੰ ਡੋਰ ਟੂ ਡੋਰ ਸੱਦਾ ਪੱਤਰ ਦਿੱਤੇ ਗਏ ਹਨ ਅਤੇ ਸਿੱਖ ਸੰਗਤਾਂ ਨੂੰ ਲਿਆਉਣ ਲਈ ਬੱਸਾਂ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ | ਇਸ ਮੌਕੇ ਅਵਤਾਰ ਸਿੰਘ ਨੱਥੋਕੇ , ਮਨਜੀਤ ਸਿੰਘ, ਅਵਤਾਰ ਸਿੰਘ, ਜਸਬੀਰ ਸਿੰਘ ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਬਬਲੂ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧਰਮਕੋਟ ਤਹਿਸੀਲ 'ਚ ਨਵੇਂ ਸਾਲ ਦੀ ਆਮਦ 'ਤੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਦੀਪ ਗੜ੍ਹ ਦੇ ਗੁਰੂਘਰ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ <br/>
Ad Position 24