31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 04-01-2026
ਮੋਗਾ, 3 ਜਨਵਰੀ (ਜਸਪਾਲ ਸਿੰਘ ਬੱਬੀ)-ਸਿਵਲ ਸਰਜਨ ਦਫਤਰ ਮੋਗਾ ਵਿਖੇ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਮੋਗਾ ਸੂਬਾ ਪ੍ਰਧਾਨ ਕੁਲਬੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਕਮੇਟੀ ਅਤੇ ਵੱਖ-ਵੱਖ ਬਲਾਕਾਂ ਦੀਆਂ ਕਮੇਟੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ | ਸੂਬਾ ਪ੍ਰਧਾਨ ਕੁਲਬੀਰ ਸਿੰਘ ਢਿੱਲੋਂ ਨੇ ਜਥੇਬੰਦੀ ਦੀ ਡਾਇਰੈਕਟਰ ਦਫਤਰ ਚੰਡੀਗੜ੍ਹ ਨਾਲ ਹੋਈ ਮੀਟਿੰਗ 'ਚ ਹੋਏ ਫੈਸਲਿਆਂ ਤੋਂ ਜਾਣੂੰ ਕਰਵਾਇਆ | ਭਵਿੱਖੀ ਰਣਨੀਤੀਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਇਸ ਉਪਰੰਤ ਜਥੇਬੰਦੀ ਦੀ ਸਾਲਾਨਾ ਡਾਇਰੀ ਅਤੇ ਕੈਲੰਡਰ 2026 ਜਾਰੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕੇਡਰ ਦੇ ਕਿਸੇ ਵੀ ਕਰਮਚਾਰੀ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਕੇਡਰ ਦੀਆ ਭਖਦੀਆਂ ਮੰਗਾਂ ਨੂੰ ਪੂਰਾ ਕਰਨ ਵਿਚ ਜਥੇਬੰਦੀ ਸੰਘਰਸ਼ ਦੇ ਰਾਹ ਤੁਰੇਗੀ | ਇਸ ਸਮੇਂ ਵੱਖ-ਵੱਖ ਬਲਾਕ ਕਮੇਟੀਆਂ ਦੇ ਪ੍ਰਧਾਨ, ਕਮੇਟੀ ਮੈਂਬਰ ਅਤੇ ਸਿਵਲ ਹਸਪਤਾਲ ਮੋਗਾ ਦਾ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦੌਧਰ ਵਿਖੇ ਨਵੇਂ ਵਰ੍ਹੇ ਦੀ ਆਮਦ ਮੌਕੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਿ੍ਤਕ ਅਧਿਆਪਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਅਧਿਆਪਕ ਜਥੇਬੰਦੀਆਂ ਵਲੋਂ ਸੰਘਰਸ਼ ਦਾ ਐਲਾਨ <br/>
Ad Position 24