ਨੱਥੂਵਾਲਾ ਗਰਬੀ, 3 ਜਨਵਰੀ (ਨਵਦੀਪ ਸਿੰਘ)-ਗੁਰਦੁਆਰਾ ਗੁਰਮਤਿ ਪ੍ਰਕਾਸ਼ ਨੱਥੂਵਾਲਾ ਗਰਬੀ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੂਸਰਾ ਦਸਤਾਰ ਸਜਾਓ ਕੈਂਪ ਗਰਾਮ ਪੰਚਾਇਤ ਅਤੇ ਸਮੂਹ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਨਿਰਵੈਰ ਸਿੰਘ ਨੇ ਦੱਸਿਆ ਕਿ ਇਹ ਕੈਂਪ 24 ਦਸੰਬਰ ਤੋਂ ਲੈ ਕੇ 1 ਜਨਵਰੀ ਤੱਕ ਲਗਾਇਆ ਗਿਆ ਅਤੇ ਇਸ ਵਿਚ ਨੌਜਵਾਨਾਂ ਨੂੰ ਸੁੰਦਰ ਦਸਤਾਰ ਸਜਾਉਣ ਬਾਰੇ ਸਿਖਲਾਈ ਦਿੱਤੀ ਗਈ | ਕੈਂਪ ਦੇ ਆਖਰੀ ਦਿਨ ਸੁੰਦਰ ਦਸਤਾਰ ਸਜਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ | ਇਸ ਮੌਕੇ ਉੱਘੇ ਸਮਾਜ ਸੇਵੀ ਸੰਤ ਬਾਬਾ ਇਕਬਾਲ ਸਿੰਘ ਨੱਥੂਵਾਲਾ ਵਲੋਂ ਜੇਤੂਆਂ ਨੂੰ ਇਨਾਮ ਵੰਡੇ ਗਏ ਉੱਥੇ ਹੀ ਦਸਤਾਰ ਸਜਾਓ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਕਾਲਾ ਸਿੰਘ, ਪੰਚ ਮਨਜੀਤ ਕੌਰ, ਪੰਚ ਸੁਖਦੇਵ ਸਿੰਘ, ਪੰਚ ਜੱਸ ਬਰਾੜ, ਪੰਚ ਜਗਜੀਤ ਸਿੰਘ, ਪੰਚ ਹਰਬੰਸ ਸਿੰਘ, ਪੰਚ ਜੇਠੂ ਸਿੰਘ, ਮਾ. ਜਗਤ ਅਮਰਪ੍ਰੀਤ ਸਿੰਘ ਜਾਪੀ, ਪਰਮਜੀਤ ਸਿੰਘ ਖਾਲਸਾ, ਕੋਚ ਤਜਿੰਦਰ ਸਿੰਘ ਫੌਜੀ, ਸੁਖਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਹਾਜ਼ਰ ਸਨ |