01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਖਾਲਸਾ ਸੇਵਾ ਸੁਸਾਇਟੀ ਮੋਗਾ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 04-01-2026
ਮੋਗਾ, 3 ਜਨਵਰੀ (ਜਸਪਾਲ ਸਿੰਘ ਬੱਬੀ)-ਖਾਲਸਾ ਸੇਵਾ ਸੁਸਾਇਟੀ ਮੋਗਾ ਦੀ ਮੀਟਿੰਗ ਪ੍ਰਧਾਨ ਪਰਮਜੋਤ ਸਿੰਘ ਖਾਲਸਾ ਤੇ ਜਰਨਲ ਸਕੱਤਰ ਕੁਲਦੀਪ ਸਿੰਘ ਕਲਸੀ, ਪੈੱ੍ਰਸ ਸਕੱਤਰ ਹਰਪ੍ਰੀਤ ਸਿੰਘ ਖੀਵਾ ਦੀ ਅਗਵਾਈ ਹੇਠ ਦਫਤਰ ਮੋਗਾ ਵਿਖੇ ਹੋਈ | ਉਨ੍ਹਾਂ ਦੱਸਿਆ ਕਿ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ, ਸੰਗਤ ਦੇ ਸਹਿਯੋਗ ਨਾਲ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਜਾਣਗੇ | ਇਸ ਸਮਾਗਮ ਲਈ 20 ਅਰਜ਼ੀਆਂ ਆਈਆਂ ਸਨ ਜਿਨ੍ਹਾਂ 'ਚੋਂ 11 ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਸੁਸਾਇਟੀ ਵਲੋਂ ਕਰਵਾਏ ਜਾਣਗੇ | ਇਸ ਸਮਾਗਮ ਵਿਚ ਭਾਈ ਚਰਨ ਸਿੰਘ, ਭਾਈ ਵਰਿਆਮ ਸਿੰਘ, ਭਾਈ ਰਵਿੰਦਰ ਸਿੰਘ ਫਰੀਦਕੋਟ ਵਾਲੇ, ਭਾਈ ਪਰਮਵੀਰ ਸਿੰਘ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕਰਨਗੇ | ਦਲਜੀਤ ਸਿੰਘ ਔਲਖ ਅਤੇ ਸਤਿੰਦਰਪਾਲ ਸਿੰਘ, ਸਤਨਾਮ ਸਿੰਘ ਕਾਰਪੈਂਟਰ ਅਤੇ ਹਰਦੀਪ ਸਿੰਘ ਮਨੀ ਨੇ ਦੱਸਿਆ ਕਿ ਹਰੇਕ ਜੋੜੇ ਨੂੰ ਘਰੇਲੂ ਵਰਤੋਂ ਦਾ ਸਮਾਨ ਜਿਵੇਂ ਬੈੱਡ, ਪੇਟੀ, ਸਿਲਾਈ ਮਸ਼ੀਨ, ਅਲਮਾਰੀ, ਮੇਜ਼, ਕੁਰਸੀਆਂ, ਕੰਬਲ, ਭਾਂਡੇ, ਬਿਸਤਰੇ, ਪੱਖਾਂ ਆਦਿ ਦਿੱਤਾ ਜਾਵੇਗਾ | ਇਸ ਮੌਕੇ ਰਸ਼ਪਾਲ ਸਿੰਘ, ਗੁਰਜੰਟ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਮਾਸਟਰ ਗੁਰਪ੍ਰੀਤ ਸਿੰਘ, ਗੁਰਜੰਟ ਸਿੰਘ, ਮਾਸਟਰ ਸੁਰਿੰਦਰ ਸਿੰਘ, ਤਿ੍ਸ਼ਨਜੀਤ ਸਿੰਘ, ਮੇਜਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਵਲ ਪੈਨਸ਼ਨਰ ਐਸੋਸੀਏਸ਼ਨ ਨੇ 42 ਪੈਨਸ਼ਨਰਾਂ ਦਾ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਕਾਲੇਕੇ ਤੇ ਹੋਰ ਆਗੂਆਂ ਨੇ ਰਾਜ ਕਮਲ ਲੂੰਬਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ <br/>
Ad Position 24