ਬਾਘਾ ਪੁਰਾਣਾ, 3 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਬੀਤੇ ਦਿਨੀਂ ਹੋਈਆਂ ਬਲਾਕ ਸੰਮਤੀ ਚੋਣਾਂ ਦੌਰਾਨ ਬੀਬੀ ਹਰਬੰਸ ਕੌਰ ਬੁੱਧ ਸਿੰਘ ਵਾਲਾ ਦੇ ਫੂਲੇਵਾਲਾ ਜ਼ੋਨ ਤੋਂ ਅਕਾਲੀ ਦਲ ਦੇ ਬਲਾਕ ਸੰਮਤੀ ਮੈਂਬਰ ਬਣਨ ਨਾਲ ਪਾਰਟੀ ਵਰਕਰਾਂ 'ਚ ਖੁਸ਼ੀ ਪਾਈ ਜਾ ਰਹੀ ਹੈ | ਫੂਲੇਵਾਲਾ ਜ਼ੋਨ ਤੋਂ ਬਲਾਕ ਸੰਮਤੀ ਚੋਣ ਦੀ ਸ਼ਾਨਦਾਰ ਜਿੱਤ 'ਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਯੂਥ ਆਗੂ ਸੁਖਜੀਤ ਸਿੰਘ ਮਾਹਲਾ ਨੇ ਜੇਤੂ ਉਮੀਦਵਾਰ ਬੀਬੀ ਹਰਬੰਸ ਕੌਰ ਬੁੱਧ ਸਿੰਘ ਵਾਲਾ ਦੇ ਪੁੱਤਰ ਰਾਜਵੀਰ ਸਿੰਘ ਬੁੱਧ ਸਿੰਘ ਵਾਲਾ ਨੂੰ ਇਸ ਜਿੱਤ 'ਤੇ ਵਧਾਈ ਦਿੱਤੀ | ਇਸ ਸਮੇਂ ਜੇਤੂ ਉਮੀਦਵਾਰ ਬੀਬੀ ਹਰਬੰਸ ਕੌਰ ਬੁੱਧ ਸਿੰਘ ਵਾਲਾ ਤੇ ਉਨ੍ਹਾਂ ਦੇ ਪੁੱਤਰ ਰਾਜਵੀਰ ਸਿੰਘ ਬੁੱਧ ਸਿੰਘ ਵਾਲਾ ਨੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੋਟਰਾਂ ਨਾਲ ਚੋਣਾਂ ਦੌਰਾਨ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ |