ਮੋਗਾ, 3 ਜਨਵਰੀ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਮੋਗਾ ਦੀ ਨਗਰ ਨਿਗਮ ਇੰਪਲਾਈਜ਼ ਫੈਡਰੇਸ਼ਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਉਨ੍ਹਾਂ ਦੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਅਤੇ ਨਵਾਂ ਸਾਲ ਮਨਾਉਣ ਲਈ ਨਗਰ ਨਿਗਮ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਸ਼ਹਿਰ ਦੇ ਸਾਰੇ ਅਧਿਕਾਰੀਆਂ, ਕਰਮਚਾਰੀਆਂ, ਵੱਖ-ਵੱਖ ਯੂਨੀਅਨਾਂ ਅਤੇ ਫੈਡਰੇਸ਼ਨਾਂ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਕਮਿਸ਼ਨਰ ਜਸਵਿੰਦਰ ਸਿੰਘ, ਨਗਰ ਨਿਗਮ ਮੋਗਾ ਦੇ ਮੇਅਰ ਪ੍ਰਵੀਨ ਕੁਮਾਰ, ਡਿਪਟੀ ਮੇਅਰ ਅਸ਼ੋਕ ਧਮੀਜਾ ਅਤੇ ਵੱਖ-ਵੱਖ ਰਾਜਨੀਤਕ ਤੇ ਧਾਰਮਿਕ ਸੰਗਠਨਾਂ ਦੇ ਅਹੁਦੇਦਾਰ ਤੇ ਕੌਂਸਲਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੌਰਾਨ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਗੋਬਿੰਦ ਸਿੰਘ ਜੀ ਤੇ ਸਾਹਿਬਜ਼ਾਦਿਆਂ ਤੋਂ ਕੁਰਬਾਨੀ ਅਤੇ ਸਮਰਪਣ ਤੋਂ ਪ੍ਰੇਰਨਾ ਮਿਲਦੀ ਹੈ | ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਅਤੇ ਸਮੂਹ ਸੰਗਤ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਸਮੂਹ ਸੰਗਤਾਂ, ਮੁੱਖ ਮਹਿਮਾਨਾਂ, ਨਗਰ ਨਿਗਮ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸ਼ਹਿਰ ਵਾਸੀਆਂ ਦਾ ਸਹਿਯੋਗ ਅਤੇ ਭਾਗੀਦਾਰੀ ਲਈ ਧੰਨਵਾਦ ਕੀਤਾ | ਇਸ ਮੌਕੇ ਸਾਰੀਆਂ ਯੂਨੀਅਨਾਂ ਦੇ ਅਹੁਦੇਦਾਰ, ਫੈਡਰੇਸ਼ਨ ਦੇ ਜਨਰਲ ਸਕੱਤਰ ਵਿੱਕੀ ਬੋਹਤ, ਮੁੱਖ ਜਨਰਲ ਸਕੱਤਰ ਨਰੋਤਮ ਬੋਹਤ, ਚੇਅਰਮੈਨ ਸਿਕੰਦਰ ਗੁੱਲੂ, ਕੈਸ਼ੀਅਰ ਜੋਗਿੰਦਰ ਸਿੰਘ ਭੁੱਲਰ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ, ਚੇਅਰਮੈਨ ਰਜਿੰਦਰ ਬੋਹਤ, ਜਨਰਲ ਸਕੱਤਰ ਵਿਸ਼ਵ ਨਾਥ ਜੋਨੀ, ਜਨਰਲ ਸਕੱਤਰ ਰਵੀ ਸਰਵਣ, ਅਫਸਰ ਯੂਨੀਅਨ ਦੇ ਪ੍ਰਧਾਨ ਰਵੀ ਚਾਵਰੀਆ, ਜਨਰਲ ਸਕੱਤਰ ਗੁਰਪ੍ਰੀਤ ਸਿੰਘ, ਉਪ ਪ੍ਰਧਾਨ ਲਲਿਤ ਕੁਮਾਰ, ਸੀਵਰੇਜ ਯੂਨੀਅਨ ਦੇ ਪ੍ਰਧਾਨ ਮੰਗਤ ਰਾਮ, ਜਨਰਲ ਸਕੱਤਰ ਸਤੀ ਬੋਹਤ, ਜਲ ਸਪਲਾਈ ਯੂਨੀਅਨ ਦੇ ਪ੍ਰਧਾਨ ਕਰਮ ਸਿੰਘ, ਕੇਅਰ ਜੀਵਨ ਕੁਮਾਰ, ਬੇਲਦਾਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ, ਜਨਰਲ ਸਕੱਤਰ ਸਲਵਿੰਦਰ ਸਿੰਘ, ਫਾਇਰ ਬਿ੍ਗੇਡ ਯੂਨੀਅਨ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਬੇਅੰਤ ਸਿੰਘ ਆਦਿ ਹਾਜ਼ਰ ਸਨ |