14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸੰਯੁਕਤ ਕਿਸਾਨ ਮੋਰਚੇ ਵਲੋਂ ਪਿੰਡਾਂ 'ਚ ਝੰਡਾ ਮਾਰਚ-ਬਲੌਰ ਸਿੰਘ ਘੱਲ ਕਲਾਂ

Ad Position 21
No active advertisement
ਅਜੀਤ ਡੈਸਕ 05-01-2026

ਮੋਗਾ, 4 ਜਨਵਰੀ (ਸੁਰਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਖ਼ਿਲਾਫ਼ ਅੱਜ ਪਿੰਡ ਸਿੰਘਾਂਵਾਲਾ, ਬੁੱਕਣ ਵਾਲਾ, ਡਰੋਲੀ ਭਾਈ, ਸਾਫੂਵਾਲਾ, ਸੋਸਣ, ਬਘੇਲੇਵਾਲਾ, ਮੰਗੇਵਾਲਾ, ਝੰਡੇਵਾਲਾ ਤੇ ਥੰਮ੍ਹਣ ਵਾਲਾ ਵਿਚ ਝੰਡਾ ਮਾਰਚ ਕੀਤਾ ਗਿਆ | ਝੰਡਾ ਮਾਰਚ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਕਿਸ ਤਰ੍ਹਾਂ ਮੋਦੀ ਸਰਕਾਰ ਬਿਜਲੀ ਸੋਧ ਬਿੱਲ 2025 ਅਤੇ ਬੀਜ ਸੋਧ ਬਿੱਲ 2025 ਲਿਆ ਰਹੀ ਹੈ | ਜੇਕਰ ਇਹ ਬਿੱਲ ਪਾਸ ਹੋ ਜਾਂਦੇ ਹਨ ਤਾਂ ਦੇਸ਼ ਭਰ ਵਿਚ ਬਿਜਲੀ ਬੋਰਡਾਂ ਨੂੰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਵੇਚ ਦੇਵੇਗੀ, ਜਿਸ ਨਾਲ ਬਿਜਲੀ ਮਹਿੰਗੀ ਹੋ ਜਾਵੇਗੀ | ਬਿਜਲੀ ਨਾਲ ਸਾਰੀਆਂ ਸਬਸਿਡੀਆਂ ਖ਼ਤਮ ਹੋ ਜਾਣਗੀਆਂ | ਇਸ ਤਰ੍ਹਾਂ ਹੀ ਬੀਜ ਬਿੱਲ ਪਾਸ ਹੋਣ ਦੇ ਨਾਲ ਖੇਤੀਬਾੜੀ ਨਾਲ ਸਬੰਧਿਤ ਖੇਤਰ ਵੀ ਕਾਰਪੋਰੇਟ ਘਰਾਨਿਆਂ ਦੇ ਹਵਾਲੇ ਹੋ ਜਾਣਗੇ | ਮੋਦੀ ਸਰਕਾਰ ਨੇ ਮਨਰੇਗਾ ਕਾਨੂੰਨ ਖ਼ਤਮ ਕਰ ਕੇ ਨਵਾਂ ਕਾਨੂੰਨ ਲਿਆਂਦਾ ਹੈ ਜਿਸ ਨਾਲ ਗ਼ਰੀਬ ਆਦਮੀ ਦਿਹਾੜੀਆਂ ਤੋਂ ਵਾਂਝੇ ਹੋ ਜਾਣਗੇ | ਕੇਂਦਰ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਪਿੰਡਾਂ ਵਿਚ ਮੋਟਰਸਾਈਕਲਾਂ 'ਤੇ ਝੰਡਾ ਮਾਰਚ ਕੀਤਾ ਗਿਆ | ਅੱਜ ਦੇ ਇਸ ਝੰਡਾ ਮਾਰਚ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਬਲਾਕ ਮੋਗਾ-2 ਦੇ ਪ੍ਰਧਾਨ ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ, ਸੁਖਦੇਵ ਸਿੰਘ ਝੰਡੇਆਣਾ, ਕੇਵਲ ਸਿੰਘ ਝੰਡੇਆਣਾ, ਬਲਦੇਵ ਸਿੰਘ ਕਾਹਨ ਸਿੰਘ ਵਾਲਾ, ਜਸਵੰਤ ਸਿੰਘ ਮੰਗੇਵਾਲਾ, ਨਾਹਰ ਸਿੰਘ ਮੰਗੇਵਾਲਾ, ਮੰਦਰ ਸਿੰਘ ਕਾਹਨ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ, ਬਲਾਕ ਮੋਗਾ-2 ਦੇ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ, ਜਸਵਿੰਦਰ ਸਿੰਘ ਸ਼ਿੰਦਾ ਘੱਲ ਕਲਾਂ, ਕੁਲਜੀਤ ਸਿੰਘ, ਗੁਰਵਿੰਦਰ ਸਿੰਘ, ਬਲਦੇਵ ਸਿੰਘ ਡਰੋਲੀ ਭਾਈ, ਗਗਨਦੀਪ ਸਿੰਘ, ਜਸਪ੍ਰੀਤ ਸਿੰਘ ਡਰੋਲੀ ਭਾਈ, ਜਗਤਾਰ ਸਿੰਘ ਕੋਰੇ ਵਾਲਾ, ਕਰਮਜੀਤ ਸਿੰਘ ਜੈਮਲ ਵਾਲਾ, ਹਰਸਿਮਰਨਜੀਤ ਸਿੰਘ ਘੱਲ ਕਲਾਂ, ਅੰਗਰੇਜ਼ ਸਿੰਘ ਡਰੋਲੀ ਭਾਈ ਤੇ ਹੋਰ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ • ਬਿਜਲੀ ਸੋਧ ਬਿੱਲ, ਬੀਜ ਬਿੱਲ 2025, ਨਿੱਜੀਕਰਨ ਅਤੇ ਚਾਰ ਲੇਬਰ ਕੋਡ, ਮਗਨਰੇਗਾ ਬਿੱਲ ਦੇ ਵਿਰੋਧ 'ਚ ਨਿੱਤਰੀਆਂ ਜਨਤਕ... ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਬਾਘਾ ਪੁਰਾਣਾ ਵਿਖੇ ਵਜ਼ੀਫ਼ਾ ਪ੍ਰੀਖਿਆ ਦਾ ਸਫਲ ਆਯੋਜਨ
Ad Position 24