14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਵਾਰਡ ਨੰਬਰ-14 ਦੇ ਵਾਸੀ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 05-01-2026
ਬਾਘਾ ਪੁਰਾਣਾ, 4 ਜਨਵਰੀ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਅਧੀਨ ਆਉਂਦੇ ਵਾਰਡ ਨੰਬਰ-14 ਦੇ ਵਸਨੀਕ ਗੰਦੇ ਪਾਣੀ ਦੀ ਨਿਕਾਸੀ ਦੀ ਸਹੀ ਵਿਵਸਥਾ ਨਾ ਹੋਣ ਕਾਰਨ ਗੰਭੀਰ ਸਮੱਸਿਆਵਾਂ ਨਾਲ ਦੋ-ਚਾਰ ਹੋ ਰਹੇ ਹਨ | ਵਾਰਡ ਅੰਦਰ ਨਿਕਾਸੀ ਦੀ ਯੋਗ ਪ੍ਰਬੰਧਾਂ ਨਾ ਹੋਣ ਕਰ ਕੇ ਨਾਲੀਆਂ ਦਾ ਗੰਦਾ ਪਾਣੀ ਗਲੀਆਂ 'ਚ ਆ ਜਾਂਦਾ ਹੈ, ਜਿਸ ਨਾਲ ਇਲਾਕੇ ਵਿਚ ਗੰਦਗੀ, ਬਦਬੂ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਸ ਸਮੱਸਿਆ ਕਾਰਨ ਵਾਰਡ ਦੇ ਲੋਕਾਂ ਨੂੰ ਰੋਜ਼ਾਨਾ ਦੀ ਜ਼ਿੰਦਗੀ 'ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਾਰਡ ਵਾਸੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਕੋਈ ਢੰਗ ਦਾ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਨੂੰ ਖ਼ੁਦ ਹੀ ਅਸਥਾਈ ਤੌਰ 'ਤੇ ਪਾਣੀ ਕੱਢਣ ਦੀ ਕੋਸ਼ਿਸ਼ ਕਰਨੀ ਪੈਂਦੀ ਹੈ | ਕਈ ਵਾਰ ਲੋਕਾਂ ਨੂੰ ਆਪਣੇ ਘਰਾਂ ਅੱਗੇ ਖ਼ੁਦ ਨਾਲੀਆਂ ਸਾਫ਼ ਕਰਨੀ ਪੈਂਦੀਆਂ ਹਨ, ਪਰ ਇਸ ਨਾਲ ਸਮੱਸਿਆ ਦਾ ਸਥਾਈ ਹੱਲ ਨਹੀਂ ਨਿਕਲਦਾ | ਉਨ੍ਹਾਂ ਆਖਿਆ ਕਿ ਨਗਰ ਕੌਂਸਲ ਬਾਘਾ ਪੁਰਾਣਾ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਵਾਰਡ ਨੰਬਰ 14 ਦੀ ਸਾਰ ਨਹੀਂ ਲੈ ਰਿਹਾ ਅਤੇ ਨਾ ਹੀ ਵਾਰਡ ਕੌਂਸਲਰ ਵਲੋਂ ਕੋਈ ਧਿਆਨ ਦਿੱਤਾ ਜਾ ਰਿਹਾ ਹੈ | ਵਾਰਡ ਦੇ ਲੋਕਾਂ ਦਾ ਕਹਿਣਾ ਹੈ ਕਿ 'ਬਦਲਾਅ' ਦੇ ਨਾਅਰੇ ਹੇਠ ਆਈ ਸਰਕਾਰ ਤੋਂ ਉਨ੍ਹਾਂ ਨੂੰ ਕਾਫੀ ਉਮੀਦਾਂ ਸਨ, ਪਰ ਹਕੀਕਤ ਵਿਚ ਉਹ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਗਲੀਆਂ ਵਿਚ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਭਿਆਨਕ ਬਦਬੂ ਫੈਲਦੀ ਹੈ, ਜਿਸ ਨਾਲ ਬੱਚਿਆਂ, ਬਜ਼ੁਰਗਾ ਅਤੇ ਔਰਤਾਂ ਦੀ ਸਿਹਤ 'ਤੇ ਮਾੜਾ ਅਸਰ ਪੈ ਰਿਹਾ ਹੈ | ਲੋਕਾਂ ਨੇ ਚਿੰਤਾ ਜਤਾਈ ਕਿ ਜੇਕਰ ਜਲਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਡੇਂਗੂ, ਮਲੇਰੀਆ ਵਰਗੀਆਂ ਬਿਮਾਰੀਆਂ ਫੈਲ ਸਕਦੀਆਂ ਹਨ | ਇਸ ਮੌਕੇ ਵਾਰਡ ਵਾਸੀਆਂ ਨੇ ਵਾਰਡ ਕੌਂਸਲਰ 'ਤੇ ਵੀ ਉਨ੍ਹਾਂ ਦੀ ਸਾਰ ਨਾ ਲੈਣ ਦੇ ਦੋਸ਼ ਲਗਾਏ | ਉਨ੍ਹਾਂ ਆਖਿਆ ਕਿ ਪਿਛਲੀਆਂ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਕੌਂਸਲਰ ਬਿਨਾਂ ਮੁਕਾਬਲੇ ਜਿੱਤੇ ਸਨ, ਪਰ ਜਿੱਤ ਤੋਂ ਬਾਅਦ ਵਾਰਡ ਦੀਆਂ ਮੁਢਲੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ ਗਿਆ | ਵਾਰਡ ਵਾਸੀਆਂ ਨੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਅਤੇ ਨਗਰ ਕੌਂਸਲ ਪ੍ਰਧਾਨ ਸੋਨੀਆ ਗੁਪਤਾ ਤੋਂ ਮੰਗ ਕੀਤੀ ਕਿ ਵਾਰਡ ਨੰਬਰ 14 ਵਿਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਤੁਰੰਤ ਅਤੇ ਸਥਾਈ ਹੱਲ ਕੀਤਾ ਜਾਵੇ |
ਇਸ ਮੌਕੇ ਸੁਰਜੀਤ ਸਿੰਘ ਸੀਪਾ, ਰਾਣਾ ਸਿੰਘ, ਬੱਲਾ ਸਿੰਘ, ਮੰਦਰ ਸਿੰਘ, ਕੇਵਲ ਸਿੰਘ, ਬੀਬੀ ਸਿੰਘ, ਸੁਰਿੰਦਰ ਸਿੰਘ, ਸਿੰਗਲਾ ਚਾਹ ਵਾਲਾ, ਜਰਨੈਲ ਸਿੰਘ ਜੈਸਾ, ਦਲੀਪ ਸਿੰਘ, ਅਮਰ ਸਿੰਘ ਅਮਰਾ, ਸਮੇਤ ਹੋਰ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਲੜਖੜਾਈ ਰੋਜ਼ਾਨਾ ਗੋਲੀਆਂ ਕਤਲਾਂ ਨਾਲ ਦਹਿਸ਼ਤ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਬਲਾਕ ਬਾਘਾ ਪੁਰਾਣਾ ਨੇ ਕੱਢਿਆ ਮੋਟਰਸਾਈਕਲ ਮਾਰਚ
Ad Position 24