14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੰਜਾਬ ਵਿਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਲੜਖੜਾਈ ਰੋਜ਼ਾਨਾ ਗੋਲੀਆਂ ਕਤਲਾਂ ਨਾਲ ਦਹਿਸ਼ਤ

Ad Position 21
No active advertisement
ਅਜੀਤ ਡੈਸਕ 05-01-2026

• ਮੁੱਖ ਮੰਤਰੀ ਭਗਵੰਤ ਮਾਨ ਰਾਜਭਾਗ ਸੰਭਾਲਣ 'ਚ ਨਾਕਾਮ, ਅਸਤੀਫ਼ਾ ਦੇਣ-ਭੁੱਲਰ, ਭਾਰਤੀ
ਮੋਗਾ, 4 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ | ਆਏ ਦਿਨ ਗੋਲੀਆਂ ਚੱਲਣ, ਖੁੱਲ੍ਹੇਆਮ ਕਤਲ ਅਤੇ ਅਪਰਾਧਿਕ ਵਾਰਦਾਤਾਂ ਨਾਲ ਆਮ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਡਰ ਅਤੇ ਸਹਿਮ ਦੇ ਮਾਹੌਲ ਵਿਚ ਦਿਨ-ਕਟੀ ਕਰਨ ਲਈ ਮਜਬੂਰ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਂਝੇ ਤੌਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕੀਤਾ, ਕਿਉਂਕਿ ਪੰਜਾਬ ਨੂੰ ਅੱਜ ਗੈਂਗਸਟਰ ਰਾਜ ਵੱਲ ਧੱਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਰਾਜਭਾਗ ਸੰਭਾਲਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ | ਜੇਕਰ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਨਹੀਂ ਕਰ ਸਕਦੀ, ਤਾਂ ਮੁੱਖ ਮੰਤਰੀ ਨੂੰ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ | ਪੱਤੋ ਭਾਰਤੀ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਚਾਰ ਸਾਲਾਂ ਦੇ ਰਾਜ ਦੌਰਾਨ ਵਿਕਾਸ ਦੇ ਨਾਂਅ 'ਤੇ ਕੁਝ ਨਹੀਂ ਹੋਇਆ |
ਉਨ੍ਹਾਂ ਸਰਕਾਰ ਤੋਂ ਤੁਰੰਤ ਸਖ਼ਤ ਕਦਮ ਚੁੱਕਣ, ਅਪਰਾਧੀਆਂ 'ਤੇ ਨਕੇਲ ਕੱਸਣ ਅਤੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦੇਣ ਦੀ ਮੰਗ ਕੀਤੀ | ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਰਾਜ ਤੋਂ ਬੁਰੀ ਤਰ੍ਹਾਂ ਨਾਲ ਅੱਕ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਤੋਂ ਸੱਤਾ ਵਿਚ ਲਿਆਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਜਸਦੀਪ ਸਿੰਘ ਜੱਸਾ ਧਾਲੀਵਾਲ 'ਆਪ' ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਵਾਰਡ ਨੰਬਰ-14 ਦੇ ਵਾਸੀ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ
Ad Position 24