ਬੱਧਨੀ ਕਲਾਂ, 4 ਜਨਵਰੀ (ਸੰਜੀਵ ਕੋਛੜ)-ਸੂਬੇ 'ਚ ਦਿਨ ਬਦਿਨ ਆਮ ਆਦਮੀ ਪਾਰਟੀ ਦੇ ਵਧ ਰਹੇ ਗਰਾਫ਼ ਨੂੰ ਦੇਖਦਿਆਂ ਅਤੇ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਪਾਰਟੀ ਹਾਈ ਕਮਾਂਡ ਵਲੋਂ ਆਪਣੇ ਵਰਕਰਾਂ ਨੂੰ ਲਗਾਤਾਰ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ | ਇਸੇ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਕਸਬਾ ਬੱਧਨੀ ਕਲਾਂ ਦੇ ਸਰਗਰਮ ਅਤੇ ਪਾਰਟੀ ਪ੍ਰਤੀ ਵਫ਼ਾਦਾਰ ਵਰਕਰ ਜਸਦੀਪ ਸਿੰਘ ਜੱਸਾ ਧਾਲੀਵਾਲ ਨੂੰ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ |
ਇਸ ਸਮੇਂ ਨਵ ਨਿਯੁਕਤ ਹੋਏ ਪ੍ਰਧਾਨ ਜੱਸਾ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਬਰਿੰਦਰ ਸਿੰਘ ਮਧੇ ਕੇ, ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ ਅਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਜਗਜੀਤ ਸਿੰਘ ਦੀਸ਼ਾ ਪ੍ਰਧਾਨ, ਅਮਨਦੀਪ ਸਿੰਘ ਸਿੱਧੂ ਨੰਬਰਦਾਰ ਬਲਾਕ ਪ੍ਰਧਾਨ, ਜਗਰਾਜ ਸਿੰਘ ਜਾਜੀ ਨੰਬਰਦਾਰ, ਕੁਲਦੀਪ ਸਿੰਘ ਅਮਨਾ ਯੂਥ ਪ੍ਰਧਾਨ, ਰਵੀ ਸ਼ਰਮਾ ਚੇਅਰਮੈਨ, ਰਾਜਪਾਲ ਸਿੰਘ ਸਰਪੰਚ ਰਣੀਆ, ਹਰਜੀਤ ਸਿੰਘ ਸਰਪੰਚ ਮੀਨੀਆ, ਬੂਟਾ
ਸਿੰਘ ਰਾਊਕੇ ਬਲਾਕ ਪ੍ਰਧਾਨ, ਮਨਜਿੰਦਰ ਸਿੰਘ ਫ਼ੌਜੀ ਬੁੱਟਰ, ਜਗਤਾਰ ਸਿੰਘ ਕੂਨਰ ਸਰਪੰਚ, ਮਨਪ੍ਰੀਤ ਸਿੰਘ ਸੱਤ , ਲਖਬੀਰ ਸਿੰਘ ਸਰਪੰਚ, ਅੰਗਰੇਜ਼ ਸਿੰਘ ਗ਼ੌਰੀ ਮਾਨ ਯੂਥ ਪ੍ਰਧਾਨ, ਤਰਸੇਮ ਲਾਲ ਬੱਬੂ ਮੀਤ ਪ੍ਰਧਾਨ, ਰਾਜ ਕੁਮਾਰ ਗਰਗ, ਜਗਰਾਜ ਸਿੰਘ ਸਾਬਕਾ ਐਮ. ਸੀ., ਗੁਰਵਿੰਦਰ ਸਿੰਘ ਸਰਪੰਚ ਆਦਿ ਸਮੇਤ ਹੋਰਨਾ ਆਗੂਆਂ ਤੇ ਵਰਕਰਾਂ ਨੇ ਜੱਸਾ ਧਾਲੀਵਾਲ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |
ਜਸਦੀਪ ਸਿੰਘ ਜੱਸਾ ਧਾਲੀਵਾਲ 'ਆਪ' ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਨਿਯੁਕਤ
ਅਜੀਤ ਡੈਸਕ
05-01-2026