14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਨਵੇਂ ਸਾਲ ਦੀ ਆਮਦ 'ਤੇ ਜਮੀਅਤ ਸਿੰਘ ਰੋਡ ਦੀ ਸਮੁੱਚੀ ਸੰਗਤ ਨੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 05-01-2026
ਮੋਗਾ, 4 ਜਨਵਰੀ (ਅਸ਼ੋਕ ਬਾਂਸਲ)-ਨਵੇਂ ਸਾਲ ਦੇ ਸ਼ੁੱਭ ਮੌਕੇ 'ਤੇ ਜਮੀਅਤ ਸਿੰਘ ਰੋਡ ਦੀ ਸਮੁੱਚੀ ਸੰਗਤ ਨੇ ਸ਼ਰਧਾ, ਸ਼ਾਂਤੀ ਅਤੇ ਗੁਰਮਰਿਯਾਦਾ ਨਾਲ ਗੁਰਦੁਆਰਾ ਟਾਂਕ ਕਸ਼ੱਤਰੀ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ | ਇਸ ਧਾਰਮਿਕ ਸਮਾਗਮ ਦਾ ਉਦੇਸ਼ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਕਰਨਾ ਅਤੇ ਖੇਤਰ ਵਿਚ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕਰਨਾ ਸੀ | ਭੋਗ ਲਈ ਗੁਰਦੁਆਰਾ ਸਾਹਿਬ ਵਿਖੇ ਇਕ ਵਿਸ਼ੇਸ਼ ਦੀਵਾਨ ਸਜਾਇਆ ਗਿਆ, ਜਿਸ ਵਿਚ ਇਲਾਕੇ ਦੀ ਸੰਗਤ ਨੇ ਉਤਸ਼ਾਹ ਨਾਲ ਹਿੱਸਾ ਲਿਆ | ਕੀਰਤਨ ਅਤੇ ਕਥਾ ਸੁਣਨ ਉਪਰੰਤ ਸੰਗਤ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਨਵੇਂ ਸਾਲ ਵਿਚ ਸੇਵਾ, ਸਿਮਰਨ ਅਤੇ ਆਪਸੀ ਭਾਈਚਾਰੇ ਦੇ ਮਾਰਗ 'ਤੇ ਚੱਲਣ ਦਾ ਸੰਕਲਪ ਲਿਆ | ਭੋਗ ਤੋਂ ਬਾਅਦ, ਮਾਸਟਰ ਚਮਕੌਰ ਸਿੰਘ ਨੇ ਸੰਗਤ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੂੰ ਗੁਰੂ ਸਾਹਿਬ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਅਤੇ ਗੁਰਬਾਣੀ ਅਨੁਸਾਰ ਜੀਵਨ ਵਿਚ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦਾ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮਾਜ ਸੇਵੀ ਡਾ. ਨਵੀਨ ਸੂਦ, ਕੌਂਸਲਰ ਡਾ. ਰੀਮਾ ਸੂਦ ਅਤੇ ਰਾਜਨ ਬਾਂਸਲ ਨੂੰ ਸੰਗਤ ਵਲੋਂ ਗੁਰੂ ਸਾਹਿਬ ਦੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ | ਸੰਗਤਾਂ ਨੇ ਉਨ੍ਹਾਂ ਦੇ ਸਮਾਜਿਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਸੇਵਾ ਕਾਰਜ ਕਰਦੇ ਰਹਿਣ ਲਈ ਪ੍ਰੇਰਿਆ | ਇਸ ਮੌਕੇ ਜਸਵਿੰਦਰ ਸਿੰਘ, ਸੁਖਮੰਦਰ ਸਿੰਘ, ਜਤਿੰਦਰ ਸਿੰਘ ਗੋਰਾ, ਜਤਿੰਦਰ ਸਿੰਘ, ਭੁਪਿੰਦਰ ਸਿੰਘ ਭਿੰਦਾ, ਮਨਜਿੰਦਰ ਪਾਲ ਸਿੰਘ, ਸੰਨੀ, ਮਨਿੰਦਰ ਸਿੰਘ ਮਨੀ, ਮਨਿੰਦਰ ਸਿੰਘ ਗੋਗੀ, ਭੁਪਿੰਦਰ ਸਿੰਘ ਪੱਪਾ, ਮੋਹਿਤ ਸੂਦ, ਰਾਜਨ ਬਾਂਸਲ, ਸਾਹਿਲ ਵਰਮਾ, ਸੱਤੀ ਚਾਵਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਉਮਰਸੀਰ ਸਿੰਘ ਦੇ ਕਤਲ 'ਤੇ ਵਿਧਾਇਕ ਲਾਡੀ ਢੋਸ ਨੇ ਜਤਾਇਆ ਡੂੰਘਾ ਦੁੱਖ ਅਗਲੀ ਖ਼ਬਰ ਕੇਂਦਰ ਸਰਕਾਰ ਨਰੇਗਾ ਕਾਨੂੰਨ ਬਦਲ ਕੇ ਮਜ਼ਦੂਰਾਂ ਦੇ ਹੱਕਾਂ 'ਤੇ ਮਾਰ ਰਹੀ ਡਾਕਾ-ਧਰਮਪਾਲ ਡੀ. ਪੀ.
Ad Position 24