14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਉਮਰਸੀਰ ਸਿੰਘ ਦੇ ਕਤਲ 'ਤੇ ਵਿਧਾਇਕ ਲਾਡੀ ਢੋਸ ਨੇ ਜਤਾਇਆ ਡੂੰਘਾ ਦੁੱਖ

Ad Position 21
No active advertisement
ਅਜੀਤ ਡੈਸਕ 05-01-2026
• ਪਰਿਵਾਰ ਨਾਲ ਦਿਲੋਂ ਹਮਦਰਦੀ, ਦੋਸ਼ੀਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ
ਕਿਸ਼ਨਪੁਰਾ ਕਲਾਂ, 4 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਿੰਡ ਭਿੰਡਰਾਂ ਦੇ ਨੌਜਵਾਨ ਉਮਰਸੀਰ ਸਿੰਘ ਸੀਰਾ ਪੁੱਤਰ ਭਜਨ ਸਿੰਘ ਵਾਸੀ ਭਿੰਡਰ ਖ਼ੁਰਦ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਨੂੰ ਲੈ ਕੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ | ਇਸ ਦਿਲ ਦਹਿਲਾ ਦੇਣ ਵਾਲੀ ਮੰਦਭਾਗੀ ਘਟਨਾ 'ਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮਰਹੂਮ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ ਜਤਾਈ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਉਮਰਸੀਰ ਸਿੰਘ ਸੀਰਾ ਦਾ ਕਤਲ ਹੋਣਾ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਘਟਨਾ ਹੈ | ਉਨ੍ਹਾਂ ਕਿਹਾ ਕਿ ਉਹ ਇਸ ਸਮੇਂ ਵਿਦੇਸ਼ ਦੌਰੇ 'ਤੇ ਹੋਣ ਕਾਰਨ ਫ਼ੋਨ ਰਾਹੀਂ ਪਰਿਵਾਰ ਨਾਲ ਸੰਪਰਕ ਕਰ ਕੇ ਦੁੱਖ ਸਾਂਝਾ ਕਰ ਰਹੇ ਹਨ ਅਤੇ ਭਾਰਤ ਵਾਪਸ ਆਉਂਦੇ ਹੀ ਮਰਹੂਮ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨਗੇ | ਹਲਕਾ ਵਿਧਾਇਕ ਲਾਡੀ ਢੋਸ ਨੇ ਇਸ ਮੌਕੇ ਕੁਝ ਲੋਕਾਂ ਵਲੋਂ ਸਿਆਸੀ ਲਾਭ ਲੈਣ ਦੀ ਕੋਸ਼ਿਸ਼ਾਂ 'ਤੇ ਸਖ਼ਤ ਇਤਰਾਜ਼ ਕਰਦਿਆਂ ਕਿਹਾ ਕਿ ਇਕ ਮਾਂ ਦਾ ਪੁੱਤ, ਇਕ ਘਰ ਦੀ ਛੱਤ, ਬੱਚਿਆਂ ਦਾ ਬਾਪ ਇਸ ਦੁਨੀਆ ਤੋਂ ਚਲਾ ਗਿਆ ਹੈ | ਇਸ ਤੋਂ ਵੱਡਾ ਦੁੱਖ ਹੋਰ ਕੀ ਹੋ ਸਕਦਾ ਹੈ | ਅਜਿਹੇ ਸਮੇਂ 'ਚ ਸਿਆਸੀ ਰੋਟੀਆਂ ਸੇਕਣ ਦੀ ਥਾਂ ਸਾਨੂੰ ਪੀੜਤ ਪਰਿਵਾਰ ਦਾ ਹੌਸਲਾ ਬਣਨਾ ਚਾਹੀਦਾ ਹੈ | ਵਿਧਾਇਕ ਢੋਸ ਨੇ ਕਿਹਾ ਕਿ ਮੈਂ ਪਰਿਵਾਰ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਜਲਦੀ ਹੀ ਕਾਤਲਾਂ ਦੀ ਪਹਿਚਾਣ ਕਰ ਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ 'ਚ ਲਿਆਂਦਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜੈ ਮਾਤਾ ਚਿੰਤਪੁਰਨੀ ਲੰਗਰ ਕਮੇਟੀ ਮਾਣੂੰਕੇ ਵਲੋਂ ਚਿੰਤਪੁਰਨੀ 'ਚ ਲੰਗਰ ਭੰਡਾਰਾ ਲਗਾਇਆ ਅਗਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਜਮੀਅਤ ਸਿੰਘ ਰੋਡ ਦੀ ਸਮੁੱਚੀ ਸੰਗਤ ਨੇ ਸਮਾਗਮ ਕਰਵਾਇਆ
Ad Position 24