ਠੱਠੀ ਭਾਈ, 4 ਜਨਵਰੀ (ਜਗਰੂਪ ਸਿੰਘ ਮਠਾੜੂ)-ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਭੋਰੇ ਵਾਲਾ ਸੁਖਾਨੰਦ (ਮੋਗਾ) ਵਿਖੇ 101 ਅਖੰਡ ਪਾਠਾਂ ਦੀ 68ਵੀਂ ਲੜੀ ਸ਼ਰਧਾ ਅਤੇ ਗੁਰਮਤਿ ਮਰਿਆਦਾ ਨਾਲ ਸਥਾਨ ਦੇ ਗੱਦੀ ਨਸ਼ੀਨ ਸੰਤ ਬਾਬਾ ਕੁਲਵੰਤ ਸਿੰਘ ਦੀ ਹਾਜ਼ਰੀ 'ਚ ਆਰੰਭ ਹੋ ਗਈ | ਪਹਿਲੇ ਦਿਨ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ 'ਚ ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਪਹੁੰਚ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ | ਸੰਤ ਬਾਬਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ 101 ਅਖੰਡ ਪਾਠਾਂ ਦੀ 68ਵੀਂ ਲੜੀ ਸ਼ੁਰੂ ਹੋ ਚੁੱਕੀ ਹੈ ਅਤੇ ਸੰਗਤਾਂ ਨੇ ਵਧ ਚੜ੍ਹ ਕੇ ਸੇਵਾ ਕਰਨ | ਉਨ੍ਹਾਂ ਜਾਣਕਾਰੀ ਦਿੱਤੀ ਕਿ ਇਨ੍ਹਾਂ ਅਖੰਡ ਪਾਠਾਂ ਦੀ ਲੜੀ ਦੇ ਭੋਗ ਹਰ ਤੀਸਰੇ ਦਿਨ ਪਾਏ ਜਾਣਗੇ | ਉਨ੍ਹਾਂ ਨੇ ਗੁਰੂ ਘਰ ਨਾਲ ਜੁੜੀ ਦੂਰ ਨੇੜੇ ਦੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਅਤੇ ਸੇਵਾ ਕਰਨ | ਉਨ੍ਹਾਂ ਦੱਸਿਆ ਕੇ 101 ਅਖੰਡ ਪਾਠਾਂ ਦੀ ਲੜੀ ਦੇ ਵੱਡੇ ਸਮਾਪਤੀ ਭੋਗ 13 ਫਰਵਰੀ 2026 ਦਿਨ ਸ਼ੁੱਕਰਵਾਰ ਨੂੰ ਪਾਏ ਜਾਣਗੇ |