14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਲੰਗੇਆਣਾ ਨਵਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-01-2026
ਨੱਥੂਵਾਲਾ ਗਰਬੀ, 4 ਜਨਵਰੀ (ਨਵਦੀਪ ਸਿੰਘ)-ਅੱਜ ਪਿੰਡ ਲੰਗੇਆਣਾ ਨਵਾਂ ਦੇ ਗੁਰਦੁਆਰਾ ਸੰਗਤਸਰ ਸਾਹਿਬ ਤੋਂ ਹੈੱਡ ਗ੍ਰੰਥੀ ਸੁਖਦੇਵ ਸਿੰਘ ਵਲੋਂ ਸਮੂਹ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਵਲੋਂ ਕੀਤੀ ਗਈ | ਇਸ ਸਮੇਂ ਕੀਰਤਨ ਦੀ ਸੇਵਾ ਲਵਪ੍ਰੀਤ ਸਿੰਘ ਬਾਘਾ ਪੁਰਾਣਾ ਦੇ ਜਥੇ ਵਲੋਂ ਨਿਭਾਈ ਗਈ ਅਤੇ ਭਾਈ ਗੁਰਜੰਟ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਦਸਵੇਂ ਪਾਤਿਸ਼ਾਹ ਨਾਲ ਸਬੰਧਿਤ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ ਨੂੰ ਮੁੱਖ ਰੱਖਦਿਆਂ ਸਮੂਹ ਪਿੰਡ ਨਿਵਾਸੀਆਂ ਵਲੋਂ ਵੱਖ-ਵੱਖ ਪੜਾਵਾਂ 'ਤੇ ਲੱਡੂ, ਚਾਹ, ਪਕੌੜਿਆਂ ਤੇ ਹੋਰ ਵਸਤਾਂ ਦੇ ਲੰਗਰ ਲਗਾਏ ਗਏ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ 'ਤੇ ਦੀਵਾਨ ਸਜਾਏ ਅਗਲੀ ਖ਼ਬਰ ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਅਖੰਡ ਪਾਠ ਪ੍ਰਕਾਸ਼ ਕਰਕੇ ਇਕੋਤਰੀ ਦੀ ਆਰੰਭਤਾ
Ad Position 24