14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

'ਆਪ' ਸਰਕਾਰ ਵਲੋਂ ਮੀਡੀਆ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਿੰਦਣਯੋਗ- ਧਾਲੀਵਾਲ

Ad Position 21
No active advertisement
ਅਜੀਤ ਡੈਸਕ 05-01-2026
ਠੱਠੀ ਭਾਈ, 4 ਜਨਵਰੀ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਬਲਾਕ ਬਾਘਾ ਪੁਰਾਣਾ ਦੇ ਸੀਨੀਅਰ ਨੇਤਾ ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੇ ਪੱਤਰਕਾਰਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨ ਦੀ ਕੀਤੀ ਜਾ ਰਹੀ ਕੋਝੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਭਾਜਪਾ ਆਗੂ ਧਾਲੀਵਾਲ ਨੇ ਕਿਹਾ ਕਿ ਲੋਕਤੰਤਰ ਦੇ ਚੌਥੇ ਥੰਮ ਮੀਡੀਆ 'ਤੇ ਦਬਾਅ ਬਣਾਉਣਾ, ਡਰਾਉਣ-ਧਮਕਾਉਣ ਦੀ ਨੀਤੀ ਅਪਣਾਉਣਾ ਅਤੇ ਸੱਚ ਬੋਲਣ ਵਾਲੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਸਿੱਧੇ ਤੌਰ 'ਤੇ ਲੋਕਤੰਤਰ 'ਤੇ ਹਮਲਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਸਰਕਾਰ ਆਲੋਚਨਾ ਤੋਂ ਘਬਰਾ ਕੇ ਬਦਲੇ ਦੀ ਰਾਜਨੀਤੀ ਕਰ ਰਹੀ ਹੈ ਅਤੇ ਸੱਚੀ ਆਵਾਜ਼ ਨੂੰ ਕੁਚਲਣ ਲਈ ਸਰਕਾਰੀ ਮਸ਼ੀਨਰੀ ਦਾ ਗਲਤ ਇਸਤੇਮਾਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੀਡੀਆ ਸਮਾਜ ਦਾ ਦਰਪਣ ਹੈ ਅਤੇ ਜਦੋਂ ਸਰਕਾਰਾਂ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਪੱਤਰਕਾਰਾਂ ਨੂੰ ਹੀ ਅਪਰਾਧੀ ਬਣਾਉਣ ਲੱਗ ਪੈਂਦੀਆਂ ਹਨ, ਤਾਂ ਇਹ ਰੁਝਾਨ ਬਹੁਤ ਖ਼ਤਰਨਾਕ ਹੈ | ਧਾਲੀਵਾਲ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਹੱਥਕੰਡਿਆਂ ਨਾਲ ਸਰਕਾਰ ਲੋਕਾਂ ਦੇ ਸਵਾਲਾਂ ਤੋਂ ਨਹੀਂ ਬਚ ਸਕਦੀ | ਬੀ.ਜੇ.ਪੀ. ਨੇਤਾ ਨੇ ਪੰਜਾਬ ਦੇ ਸਮੂਹ ਪੱਤਰਕਾਰ ਭਾਈਚਾਰੇ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੰਗ ਕੀਤੀ ਕਿ ਪੱਤਰਕਾਰਾਂ ਉੱਤੇ ਦਰਜ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ ਅਤੇ ਮੀਡੀਆ ਦੀ ਆਜ਼ਾਦੀ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਆਪ ਸਰਕਾਰ ਨੇ ਇਹ ਦਬਾਅ ਵਾਲੀ ਨੀਤੀ ਨਾ ਛੱਡੀ, ਤਾਂ ਭਾਜਪਾ ਲੋਕਤੰਤਰ ਦੀ ਰੱਖਿਆ ਲਈ ਸੜਕ ਤੋਂ ਸੰਸਦ ਤੱਕ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਦੀ ਜਨਰਲ ਬਾਡੀ ਦੀ ਮੀਟਿੰਗ
Ad Position 24