ਨਿਹਾਲ ਸਿੰਘ ਵਾਲਾ, 4 ਜਨਵਰੀ (ਸੁਖਦੇਵ ਸਿੰਘ ਖ਼ਾਲਸਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: 295 ਦੀ ਮਹੀਨਾਵਾਰ ਮੀਟਿੰਗ ਡਾ. ਮੁਕੰਦ ਸਿੰਘ ਦੀ ਪ੍ਰਧਾਨਗੀ ਹੇਠ ਡਾ. ਅਨੂਪ ਵਿਸ਼ਵਾਸ ਬੰਗਾਲੀ ਦੇ ਕਲੀਨਿਕ 'ਤੇ ਨਿਹਾਲ ਸਿੰਘ ਵਾਲਾ ਵਿਖੇ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਇੰਚਾਰਜ ਡਾ. ਅਰਸ਼ ਰਾਊਕੇ ਨੇ ਕਿਹਾ ਕਿ ਜਲਦੀ ਹੀ ਅਸੀਂ ਆਪਣੀਆਂ ਮੰਗਾਂ ਲਈ ਮੰਗ ਪੱਤਰ ਤਿਆਰ ਕਰਕੇ ਸਰਕਾਰੀ ਅਧਿਕਾਰੀਆਂ ਅਤੇ ਹਲਕੇ ਦੇ ਵਿਧਾਇਕਾਂ ਤੱਕ ਪੱੁਜਦੀਆਂ ਕਰਾਂਗੇ | ਇਸ ਮੌਕੇ ਡਾ. ਮਹਿੰਦਰ ਸਿੰਘ ਨੇ ਸੂਬੇ ਦੇ ਮੁੱਖ ਮੰਤਰੀ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਇਹ ਸਰਕਾਰ ਵੀ ਸਾਡੀਆਂ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੈ ਅਤੇ ਝੂਠੇ ਲਾਰੇ ਲਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਨੇ ਮੈਡੀਕਲ ਪੈ੍ਰਕਟੀਸ਼ਨਰਜ਼ ਦੀਆਂ ਮੰਗਾਂ ਸਬੰਧੀ ਕੋਈ ਉਚੇਚਾ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸਰਕਾਰ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਜਥੇਬੰਦੀ ਦੇ ਵਾਈਸ ਪ੍ਰਧਾਨ ਡਾ. ਤਰਸੇਮ ਸਿੰਘ, ਸਹਾਇਕ ਕੈਸ਼ੀਅਰ ਡਾ. ਅਮਰਜੀਤ ਸਿੰਘ, ਚੇਅਰਮੈਨ ਡਾ. ਗੁਰਮੁਖ ਸਿੰਘ, ਜਨਰਲ ਸਕੱਤਰ ਡਾ. ਬੀਰਬਲ ਸਿੰਘ, ਪੈੱ੍ਰਸ ਸਕੱਤਰ ਡਾ. ਗੁਰਦਿੱਤ ਸਿੰਘ, ਡਾ. ਰਮਨਦੀਪ ਸਿੰਘ, ਡਾ. ਅਨੀਸ਼ੀਸ਼ ਵਿਸ਼ਵਾਸ ਆਦਿ ਹਾਜ਼ਰ ਸਨ |