14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹੋਟਲ ਤੇ ਮਕਾਨ ਮਾਲਕਾਂ ਨੂੰ ਅਹਿਮ ਆਦੇਸ਼ ਜਾਰੀ

Ad Position 21
No active advertisement
ਅਜੀਤ ਡੈਸਕ 05-01-2026
• ਹੋਟਲ ਮਾਲਕ ਕਮਰੇ 'ਚ ਠਹਿਰਨ ਵਾਲੇ ਹਰੇਕ ਵਿਅਕਤੀ ਦਾ ਆਈ. ਡੀ. ਪਰੂਫ਼ ਜ਼ਰੂਰ ਲੈਣ
ਮੋਗਾ, 4 ਜਨਵਰੀ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਮੂਹ ਹੋਟਲ ਮਾਲਕਾਂ ਨੂੰ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਹੋਟਲ ਵਿਚ ਠਹਿਰਨ ਵਾਲੇ ਹਰੇਕ ਵਿਅਕਤੀ ਦੀ ਸ਼ਨਾਖ਼ਤ ਲਈ ਆਈ.ਡੀ. ਪਰੂਫ਼ ਜਿਵੇਂ ਕਿ ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਵੋਟਰ ਕਾਰਡ ਆਦਿ ਜ਼ਰੂਰ ਲਿਆ ਜਾਵੇ | ਜੇਕਰ ਇਕ ਤੋਂ ਵੱਧ ਵਿਅਕਤੀਆਂ ਵਲੋਂ ਇਕ ਕਮਰਾ ਲਿਆ ਜਾਂਦਾ ਹੈ ਤਾਂ ਕਮਰੇ ਵਿਚ ਠਹਿਰਨ ਵਾਲੇ ਹਰ ਇਕ ਵਿਅਕਤੀ ਦਾ ਆਈ.ਡੀ. ਪਰੂਫ਼ ਲਿਆ ਜਾਵੇ |
ਇਹ ਯਕੀਨੀ ਬਣਾਇਆ ਜਾਵੇ ਕਿ ਹੋਟਲ ਵਿਚ ਠਹਿਰਨ ਵਾਲੇ ਵਿਅਕਤੀਆਂ ਵਲੋਂ ਜੋ ਮੋਬਾਈਲ ਨੰਬਰ ਦਿੱਤਾ ਜਾਂਦਾ ਹੈ ਉਹ ਉਨ੍ਹਾਂ ਵਿਅਕਤੀਆਂ ਪਾਸ ਚਾਲੂ ਹਾਲਤ ਵਿਚ ਹੋਵੇ | ਇਸ ਦੀ ਪੁਸ਼ਟੀ ਲਈ ਦਿੱਤੇ ਗਏ ਮੋਬਾਈਲ ਨੰਬਰ 'ਤੇ ਕਾਲ ਕਰ ਕੇ ਪਤਾ ਲਗਾਇਆ ਜਾ ਸਕਦਾ ਹੈ | ਹੋਟਲਾਂ ਵਿਚ ਠਹਿਰਨ ਵਾਲਿਆਂ ਦੀ ਸੂਚਨਾ ਸਮੇਂ-ਸਮੇਂ ਸਿਰ ਆਪਣੇ ਨਜ਼ਦੀਕੀ ਥਾਣੇ ਵਿਚ ਦਰਜ ਕਰਵਾਈ ਜਾਵੇ | ਜੇਕਰ ਹੋਟਲ ਮਾਲਕਾਂ ਵਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਦੇ ਖ਼ਿਲਾਫ਼ ਜ਼ਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ |
ਇਸ ਤੋਂ ਇਲਾਵਾ ਹੋਟਲ ਵਿਚ ਠਹਿਰਨ ਵਾਲੇ ਵਿਅਕਤੀ/ਵਿਅਕਤੀਆਂ ਵਲੋਂ ਉਕਤ ਜਾਣਕਾਰੀ ਦੇਣ ਤੋਂ ਮਨਾਹੀ ਕੀਤੀ ਜਾਂਦੀ ਹੈ ਤਾਂ ਹੋਟਲ ਮਾਲਕ/ਸਟਾਫ਼ ਵਲੋਂ ਇਸ ਬਾਰੇ ਨਜ਼ਦੀਕੀ ਥਾਣੇ ਵਿਚ ਸੂਚਨਾ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਹੋਟਲਾਂ ਵਿਚ ਅਣਪਛਾਤੇ ਵਿਅਕਤੀਆਂ ਦੀ ਜਾਣਕਾਰੀ ਰੱਖਣੀ ਅਤਿ ਜ਼ਰੂਰੀ ਹੈ ਤਾਂ ਜੋ ਵਧਦੇ ਜੁਰਮਾਂ ਨੂੰ ਰੋਕਿਆ ਜਾ ਸਕੇ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਮਕਾਨ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਘਰਾਂ ਵਿਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜ਼ਦੀਕੀ ਥਾਣੇ ਵਿਚ ਦਰਜ ਜ਼ਰੂਰ ਕਰਵਾਉਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਣਾਉਣ | ਅਜਿਹਾ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਦੇ ਖ਼ਿਲਾਫ਼ ਜ਼ਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮਕਾਨ ਮਾਲਕਾਂ ਵਲੋਂ ਆਪਣੇ ਘਰਾਂ ਵਿਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ ਉਨ੍ਹਾਂ ਦੀ ਸੂਚਨਾ ਸਬੰਧਿਤ ਥਾਣੇ ਵਿਚ ਨਹੀਂ ਦਿੱਤੀ ਜਾਂਦੀ | ਮਕਾਨ ਮਾਲਕਾਂ ਲਈ ਇਹ ਜ਼ਰੂਰੀ ਹੈ ਕਿ ਉਨ੍ਹਾਂ ਦੇ ਘਰਾਂ ਵਿਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਸਬੰਧਿਤ ਥਾਣੇ ਨੂੰ ਦਿੱਤਾ ਜਾਵੇ ਅਤੇ ਇਨ੍ਹਾਂ ਦੀ ਰਜਿਸਟ੍ਰੇਸ਼ਨ ਵੀ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਉਕਤ ਦੋਨੋਂ ਹੁਕਮ 28 ਫਰਵਰੀ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ 'ਚ ਤਕਰੀਬਨ 70 ਪਰਿਵਾਰਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਅਰਵਿੰਦਰ ਸਿੰਘ ਕਾਲਾ ਨਮਿਤ ਪਾਠ ਦਾ ਭੋਗ ਭਲਕੇ ਹਰਜਿੰਦਰ ਸਿੰਘ ਵਿੱਕੀ ਬੰਬੇ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ...
Ad Position 24