14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕਾਂਗਰਸ ਪਾਰਟੀ 'ਚ ਤਕਰੀਬਨ 70 ਪਰਿਵਾਰਾਂ ਨੇ ਕੀਤੀ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 05-01-2026
ਬੱਧਨੀ ਕਲਾਂ, 4 ਜਨਵਰੀ (ਸੰਜੀਵ ਕੋਛੜ)-ਹਲਕਾ ਨਿਹਾਲ ਸਿੰਘ ਵਾਲਾ ਦੇ ਅਧੀਨ ਆਉਂਦੇ ਕਸਬਾ ਬੱਧਨੀ ਕਲਾਂ ਵਿਖੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਇਕ ਰੈਲੀ ਦਾ ਰੂਪ ਧਾਰਨ ਕਰ ਲਿਆ | ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ 'ਚ ਤਕਰੀਬਨ 70 ਪਰਿਵਾਰਾਂ ਨੇ ਸ਼ਮੂਲੀਅਤ ਕੀਤੀ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਸੰਬੋਧਨ ਕਰਦਿਆਂ ਜਿੱਥੇ ਪਾਰਟੀ 'ਚ ਸ਼ਾਮਿਲ ਹੋਏ ਵਿਅਕਤੀਆਂ ਨੂੰ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦੀ ਗੱਲ ਆਖਦਿਆਂ ਸਿਰੋਪਾਉ ਪਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਸਮੇਂ ਉਨ੍ਹਾਂ ਸੂਬੇ 'ਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਅਤੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕੇਂਦਰ ਵਲੋਂ ਨਰੇਗਾ ਕਾਮਿਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਡਟਵਾਂ ਵਿਰੋਧ ਕਰਦਿਆਂ ਆਉਂਦੇ ਦਿਨਾਂ 'ਚ ਕਾਂਗਰਸ ਪਾਰਟੀ ਵਲੋਂ ਵਿੱਢੇ ਗਏ ਸੰਘਰਸ਼ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਇਸ ਸਮੇਂ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ, ਇੰਦਰਜੀਤ ਜੌਲੀ ਗਰਗ ਨਿਹਾਲ ਸਿੰਘ ਵਾਲਾ, ਜਸਵੰਤ ਸਿੰਘ ਪੱਪੀ, ਲਖਵੀਰ ਸਿੰਘ ਸਿੱਧੂ ਦੌਧਰ ਸਾਬਕਾ ਚੇਅਰਮੈਨ, ਰੁਪਿੰਦਰ ਸਿੰਘ ਦੀਨਾਂ, ਜਸਵਿੰਦਰ ਸਿੰਘ ਕੁੱਸਾ ਆਦਿ ਬੁਲਾਰਿਆਂ ਨੇ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਸਰਕਾਰ 'ਤੇ ਜੰਮ ਕੇ ਤਨਜ਼ ਕਸੇ | ਇਸ ਸਮੇਂ ਬਲਵਿੰਦਰ ਸਿੰਘ ਭੰਗੂ ਸਾਬਕਾ ਐਮ.ਸੀ., ਚਰਨ ਸਿੰਘ, ਬੋਹੜ ਸਿੰਘ, ਕੁਲਵੰਤ ਸਿੰਘ, ਹੈਪੀ ਸਿੰਘ, ਕਮਲ ਸਿੰਘ, ਹਰਮਨ ਸਿੰਘ, ਇਕਬਾਲ ਸਿੰਘ, ਪ੍ਰੀਤਮ ਸਿੰਘ, ਲਵੀ ਸਿੰਘ, ਮਨਪ੍ਰੀਤ ਸਿੰਘ, ਕਰਮਜੀਤ ਸਿੰਘ, ਸ਼ਵੀ ਸਿੰਘ, ਜਗਸੀਰ ਸਿੰਘ, ਗਗਨਦੀਪ ਸਿੰਘ, ਨਿੱਕੂ ਸਿੰਘ, ਗੁਰਵਿੰਦਰ ਸਿੰਘ, ਰਛਪਾਲ ਸਿੰਘ, ਬੂਟਾ ਸਿੰਘ, ਪ੍ਰਨਾਮ ਸਿੰਘ, ਸੀਰਾ ਸਿੰਘ, ਸਤਪਾਲ ਸਿੰਘ, ਕੁਲਵਿੰਦਰ ਸਿੰਘ, ਨਰੈਣ ਸਿੰਘ, ਰਾਮਾ ਸਿੰਘ, ਜਸਵੰਤ ਸਿੰਘ, ਕਿ੍ਸ਼ਨ ਸਿੰਘ ਆਦਿ ਸਮੇਤ ਤਕਰੀਬਨ 70 ਵਿਅਕਤੀਆਂ ਨੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰਦਿਆਂ ਪਾਰਟੀ ਪ੍ਰਤੀ ਜ਼ਿੰਮੇਵਾਰੀਆਂ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰਨ ਅਤੇ ਵਰਕਰਾਂ ਦੇ ਹਰ ਦੁੱਖ ਸੁੱਖ ਵਿਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ | ਇਸ ਮੌਕੇ ਅਮਨਦੀਪ ਸਿੰਘ ਬੰਟੀ ਮੀਤ ਪ੍ਰਧਾਨ, ਚਮਕੌਰ ਸਿੰਘ ਧਾਲੀਵਾਲ, ਵਿਸ਼ਾਲ ਮਿੱਤਲ, ਅਮਰ ਸਿੰਘ ਧਾਲੀਵਾਲ, ਸੁਰਜੀਤ ਸਿੰਘ ਦੁੱਨੇਕੇ, ਜਸਵਿੰਦਰ ਸਿੰਘ ਮੱਕੜ, ਗੁਲਜ਼ਾਰ ਸਿੰਘ ਦੌਧਰ, ਰਾਮ ਨਿਵਾਸ ਗੋਇਲ, ਹਰਨੇਕ ਸਿੰਘ ਰਾਮੂੰਵਾਲਾ, ਗੁਰਨਾਮ ਸਿੰਘ ਗਾਮਾ ਐਮ.ਸੀ., ਚੌਧਰੀ ਬੂਟਾ ਸਿੰਘ, ਬਲਦੇਵ ਸਿੰਘ ਭੰਗੂ, ਗੁਰਜੰਟ ਸਿੰਘ ਜੰਟਾ, ਨਵੀਨ ਗੋਇਲ, ਰਜਿੰਦਰ ਸਿੰਘ ਲੱਕੀ, ਦਲੀਪ ਆੜ੍ਹਤੀ, ਮੇਜਰ ਸਿੰਘ, ਬਲਵਿੰਦਰ ਸਿੰਘ ਬੇਦੀ, ਬਿੱਟੂ ਮਿਸਤਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਮਾਹਲਾ, ਐਡਵੋਕੇਟ ਧਰਮਪਾਲ, ਰਾਜੇਆਣਾ ਸਮੇਤ ਅਨੇਕਾਂ ਆਗੂਆਂ ਨੇ ਭਰੀਆਂ ਹਾਜ਼ਰੀਆਂ ਮਾਤਾ ਨਸੀਬ ਕੌਰ ਬਰਾੜ ਥਰਾ... ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹੋਟਲ ਤੇ ਮਕਾਨ ਮਾਲਕਾਂ ਨੂੰ ਅਹਿਮ ਆਦੇਸ਼ ਜਾਰੀ
Ad Position 24