14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਰਾਜਿੰਦਰ ਸਿੰਘ ਘੱਗਾ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 05-01-2026
ਮਲੋਟ, 4 ਜਨਵਰੀ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਘੱਗਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ | ਸ. ਘੱਗਾ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਨੂੰ ਜਥੇਦਾਰ ਸਾਹਿਬ ਨਾਲ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ | ਉਨ੍ਹਾਂ ਦੱਸਿਆ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਨੂੰ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਨਿਸ਼ਕਾਮ ਭਾਵਨਾ ਅਧੀਨ ਸਿਆਸੀ ਤੇ ਸਮਾਜਿਕ ਮੈਦਾਨ ਵਿਚ ਡਟ ਕੇ ਕੰਮ ਕਰਨ ਦੀ ਪ੍ਰੇਰਣਾ ਦਿੱਤੀ | ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਵਲੋਂ ਸਿੱਖ ਕੌਮ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ, ਪੰਥਕ ਏਕਤਾ ਤੇ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਵੀ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ ਗਏ | ਉਨ੍ਹਾਂ ਦਿ੍ੜ੍ਹਤਾ ਨਾਲ ਕਿਹਾ ਕਿ ਉਹ ਭਵਿੱਖ ਵਿਚ ਵੀ ਪੰਥ, ਪੰਜਾਬ ਅਤੇ ਸਮਾਜ ਦੀ ਭਲਾਈ ਲਈ ਸਮਰਪਿਤ ਰਹਿੰਦੇ ਹੋਏ ਆਪਣੀ ਸਿਆਸੀ ਤੇ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਰੋਜ਼ੀ ਬਰਕੰਦੀ ਨੇ ਪਿੰਡ ਭੁੱਲਰ ਵਿਖੇ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਪਿੰਡਾਂ 'ਚ ਕੀਤੇ 'ਕੇਸ ਪਿਆਰ ਮਾਰਚ'
Ad Position 24