14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਰੋਜ਼ੀ ਬਰਕੰਦੀ ਨੇ ਪਿੰਡ ਭੁੱਲਰ ਵਿਖੇ ਵਰਕਰਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 05-01-2026
ਸ੍ਰੀ ਮੁਕਤਸਰ ਸਾਹਿਬ, 4 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਪਿੰਡ ਭੁੱਲਰ ਵਿਖੇ ਅਕਾਲੀ ਆਗੂ ਰਾਜਵਿੰਦਰ ਸਿੰਘ ਰਾਜੂ ਭੁੱਲਰ ਦੇ ਗ੍ਰਹਿ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਤੋਂ ਇਲਾਵਾ 14 ਜਨਵਰੀ ਨੂੰ ਮਾਘੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਵਿਚ ਵੱਧ ਤੋਂ ਵੱਧ ਲੋਕਾਂ ਦਾ ਇਕੱਠ ਕਰਨ ਸੰਬੰਧੀ ਡਿਊਟੀਆਂ ਲਗਾਈਆਂ ਗਈਆਂ | ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਵਰਕਰਾਂ ਨੂੰ ਕਿਹਾ ਕਿ ਕਾਨਫ਼ਰੰਸ ਵਿਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਗਿਆ ਹੈ ਅਤੇ ਹੁਣ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਮੈਦਾਨ ਵਿਚ ਡਟ ਜਾਣ | ਇਸ ਮੌਕੇ ਸੀਨੀਅਰ ਅਕਾਲੀ ਆਗੂ ਮੈਂਬਰ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ ਅਤੇ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਰਾਜਿੰਦਰ ਸਿੰਘ ਘੱਗਾ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ
Ad Position 24