ਕਿਸ਼ਨਪੁਰਾ ਕਲਾਂ, 4 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਨਿਧੜਕ ਯੋਧੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 15 ਜਨਵਰੀ ਤੋਂ ਸੂਬੇ ਅੰਦਰ ਸ਼ੁਰੂ ਕੀਤੀ ਜਾ ਰਹੀ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋੜਵੰਦ ਲੋਕਾਂ ਲਈ ਏਨੀ ਲਾਹੇਵੰਦ ਹੋਵੇਗੀ ਕਿ ਕੋਈ ਵੀ ਲੋੜਵੰਦ ਪਰਿਵਾਰ ਮਹਿੰਗਾ ਇਲਾਜ ਕਰਾਉਣ ਤੋਂ ਵਾਂਝਾ ਨਹੀਂ ਰਹੇਗਾ | ਚੇਅਰਮੈਨ ਸੰਧੂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਕੋਈ ਵੀ ਪੰਜਾਬ ਵਾਸੀ ਆਪਣਾ ਆਧਾਰ ਕਾਰਡ ਤੇ ਵੋਟਰ ਕਾਰਡ ਦੇ ਕੇ ਹੀ ਨਾਮਾਂਕਣ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਜਾ ਰਹੀ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਸੂਬੇ ਦੇ 600 ਨਿੱਜੀ ਹਸਪਤਾਲਾਂ 'ਚ ਵੀ ਲੋੜਵੰਦ ਪਰਿਵਾਰ ਇਲਾਜ ਕਰਵਾ ਸਕਣਗੇ | ਅੰਤ ਵਿਚ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਨੇ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਹਲਕਾ ਧਰਮਕੋਟ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਹਲਕਾ ਨਿਵਾਸੀ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾਉਣ ਤੋਂ ਵਾਂਝਾ ਨਾ ਰਹੇ |