19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮੇਨ ਹਾਈਵੇ ਅਤੇ ਲਿੰਕ ਸੜਕਾਂ 'ਤੇ ਪਸ਼ੂਆਂ ਦੇ ਚਰਾਏ ਜਾਣ 'ਤੇ ਪਾਬੰਦੀ-ਡੀ.ਸੀ.

Ad Position 21
No active advertisement
ਅਜੀਤ ਡੈਸਕ 06-01-2026
ਮੋਗਾ, 5 ਜਨਵਰੀ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਆਮ ਲੋਕਾਂ ਵਲੋਂ ਮੇਨ ਹਾਈਵੇ ਅਤੇ ਲਿੰਕ ਸੜਕਾਂ 'ਤੇ ਪਸ਼ੂਆਂ ਦੇ ਚਰਾਏ ਜਾਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਆਮ ਲੋਕਾਂ ਵਲੋਂ ਆਪਣੇ ਪਸ਼ੂ ਜੋ ਕਿ ਬਹੁਤ ਜ਼ਿਆਦਾ ਗਿਣਤੀ ਵਿਚ ਹੁੰਦੇ ਹਨ, ਲਿਆ ਕੇ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਆਲੇ-ਦੁਆਲੇ ਚਰਾਏ ਜਾਂਦੇ ਹਨ | ਪਸ਼ੂਆਂ ਦੀ ਗਿਣਤੀ ਬਹੁਤ ਜ਼ਿਆਦਾ ਤਾਦਾਦ ਵਿਚ ਹੋਣ ਕਾਰਨ ਇਨ੍ਹਾਂ ਪਸ਼ੂਆਂ ਵਲੋਂ ਕਿਸਾਨਾਂ ਦੀ ਫ਼ਸਲ ਦਾ ਵੀ ਨੁਕਸਾਨ ਕੀਤੇ ਜਾਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਮੇਨ ਹਾਈਵੇ ਸੜਕਾਂ 'ਤੇ ਇਨ੍ਹਾਂ ਪਸ਼ੂਆਂ ਦੇ ਕਾਰਨ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਐਕਸੀਡੈਂਟ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ | ਸੜਕਾਂ ਦੇ ਆਲੇ-ਦੁਆਲੇ ਵੱਖ-ਵੱਖ ਵਿਭਾਗਾਂ ਵਲੋਂ ਖ਼ਾਸ ਕਰ ਕੇ ਜੰਗਲਾਤ ਵਿਭਾਗ ਵਲੋਂ ਲਗਾਏ ਬੂਟੇ ਆਦਿ ਸਰਕਾਰੀ ਸੰਪਤੀ ਦਾ ਵੀ ਨੁਕਸਾਨ ਹੁੰਦਾ ਹੈ ਅਤੇ ਇਨ੍ਹਾਂ ਪਸ਼ੂਆਂ ਦੁਆਰਾ ਸੜਕਾਂ ਉੱਪਰ ਗੰਦਗੀ ਵੀ ਪਾਈ ਜਾਂਦੀ ਹੈ | ਉਕਤ ਕਾਰਨਾਂ ਕਰ ਕੇ ਲੋਕ ਹਿਤ ਵਿਚ ਇਹ ਹੁਕਮ ਜਾਰੀ ਕੀਤੇ ਗਏ ਹਨ | ਇਹ ਪਾਬੰਦੀ ਹੁਕਮ 28 ਫਰਵਰੀ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਾਂ ਲਈ ਭੁਪਿੰਦਰਾ ਖ਼ਾਲਸਾ ਸਕੂਲ ਮੋਗਾ ਵਿਖੇ ਅਸੈਸਮੈਂਟ ਕੈਂਪ ਅੱਜ <br/> ਅਗਲੀ ਖ਼ਬਰ ਅਗਰਵਾਲ ਸੰਮੇਲਨ ਵਲੋਂ ਦੀਵਾਨ ਸੇਠ ਟੋਡਰ ਮੱਲ ਦੀ ਜਨਮ ਸ਼ਤਾਬਦੀ ਮੌਕੇ 6 ਲੋੜਵੰਦ ਪਰਿਵਾਰਾਂ ਨੂੰ ਦਿੱਤਾ ਗਿਆ ਮੁਫ਼ਤ ਰਾਸ...
Ad Position 24