19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸੀਨੀਅਰ ਸਿਟੀਜ਼ਨਾਂ ਲਈ ਭੁਪਿੰਦਰਾ ਖ਼ਾਲਸਾ ਸਕੂਲ ਮੋਗਾ ਵਿਖੇ ਅਸੈਸਮੈਂਟ ਕੈਂਪ ਅੱਜ <br/>

Ad Position 21
No active advertisement
ਅਜੀਤ ਡੈਸਕ 06-01-2026
ਮੋਗਾ, 5 ਜਨਵਰੀ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਮੋਗਾ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ 'ਤੇ ਜਨਰਲ ਇਨਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਕੰਪਨੀ ਅਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਸੀਨੀਅਰ ਸਿਟੀਜ਼ਨਾਂ ਨੂੰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮੋਗਾ 'ਚ 4 ਰਜਿਸਟ੍ਰੇਸ਼ਨ ਕੈਂਪ ਮਿਤੀ 6 ਜਨਵਰੀ ਤੋਂ 9 ਜਨਵਰੀ 2026 ਤੱਕ ਲਗਾਏ ਜਾ ਰਹੇ ਹਨ | ਅਸੈਸਮੈਂਟ ਕੈਂਪਾਂ ਦੀਆਂ ਤਰੀਕਾਂ ਅਤੇ ਸਥਾਨਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ 6 ਜਨਵਰੀ ਨੂੰ ਬਲਾਕ ਮੋਗਾ ਦੇ ਭੁਪਿੰਦਰਾ ਖ਼ਾਲਸਾ ਸਕੂਲ ਮੋਗਾ ਵਿਖੇ, 7 ਜਨਵਰੀ ਨੂੰ ਬਾਘਾ ਪੁਰਾਣਾ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਾਘਾ ਪੁਰਾਣਾ ਵਿਖੇ, 8 ਜਨਵਰੀ ਨੂੰ ਨਿਹਾਲ ਸਿੰਘ ਵਾਲਾ ਬਲਾਕ ਦੇ ਅਗਰਵਾਲ ਧਰਮਸ਼ਾਲਾ ਨਿਹਾਲ ਸਿੰਘ ਵਾਲਾ ਵਿਖੇ ਅਤੇ 9 ਜਨਵਰੀ ਨੂੰ ਧਰਮਕੋਟ ਬਲਾਕ ਦੇ ਨਗਰ ਕੌਂਸਲ ਦਫ਼ਤਰ ਧਰਮਕੋਟ ਵਿਖੇ ਇਹ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਦਾ ਹੋਵੇਗਾ | ਇਨ੍ਹਾਂ ਕੈਂਪਾਂ ਦੌਰਾਨ ਸੀਨੀਅਰ ਸਿਟੀਜ਼ਨਾਂ ਨੂੰ ਵੀਲਚੇਅਰ, ਕਮੋਡ ਵਾਲੀ ਕੁਰਸੀ, ਕੰਨਾਂ ਦੀਆਂ ਮਸ਼ੀਨਾਂ, ਫੂਹੜੀਆਂ, ਸਰਵਾਈਕਲ ਕਾਲਰ, ਬੈਕ ਬੈਲਟ, ਸਪੋਟ ਬੈਲਟ, ਗੋਡਿਆਂ ਦੇ ਕੈਂਪ ਆਦਿ ਮੁਫ਼ਤ ਦੇਣ ਲਈ ਅਸੈਸਮੈਂਟ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਅਲਿਮਕੋ ਦੇ ਮਾਹਿਰ ਡਾਕਟਰ ਯੋਗ ਲਾਭਪਾਤਰੀਆਂ ਦੀ ਅਸੈਸਮੈਂਟ ਕਰਨਗੇ | ਇਨ੍ਹਾਂ ਕੈਂਪਾਂ ਦਾ ਲਾਭ ਲੈਣ ਲਈ ਲਾਭਪਾਤਰੀ ਸਬੰਧਿਤ ਸਥਾਨਾਂ 'ਤੇ ਪਹੁੰਚ ਸਕਦੇ ਹਨ | ਚਾਹਵਾਨ ਵਿਅਕਤੀ ਆਪਣੇ ਆਧਾਰ ਕਾਰਡ ਦੀ ਕਾਪੀ, ਇਕ ਪਾਸਪੋਰਟ ਸਾਈਜ਼ ਫ਼ੋਟੋ, ਆਮਦਨ ਸਰਟੀਫਿਕੇਟ ਦਸਤਾਵੇਜ਼ ਪੇਸ਼ ਕਰ ਕੇ ਆਪਣੀ ਅਸੈਸਮੈਂਟ ਕਰਵਾ ਸਕਦੇ ਹਨ | ਅਸੈਸਮੈਂਟ ਦੌਰਾਨ ਉਨ੍ਹਾਂ ਕੋਲ ਆਧਾਰ ਕਾਰਡ ਦੀ ਕਾਪੀ, ਪਾਸਪੋਰਟ ਸਾਈਜ਼ ਫ਼ੋਟੋ ਅਤੇ ਉਨ੍ਹਾਂ ਕੋਲ 15 ਹਜ਼ਾਰ ਰੁਪਏ ਮਹੀਨਾ ਤੋਂ ਘੱਟ ਦਾ ਆਮਦਨ ਸਰਟੀਫਿਕੇਟ ਵੀ ਹੋਣਾ ਲਾਜ਼ਮੀ ਹੈ | ਨਿਰਧਾਰਿਤ ਫਾਰਮ ਐਸ.ਸੀ. ਜਾਂ ਸਰਪੰਚ ਤੋਂ ਮੋਹਰ ਅਤੇ ਸਾਈਨ ਕਰਵਾ ਕੇ ਲਿਆਉਣਾ ਵੀ

Ad Position 22
No active advertisement
ਪਿਛਲੀ ਖ਼ਬਰ ਰਾਜੂ ਲੰਢੇਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ 'ਆਪ' 'ਚ ਸ਼ਾਮਿਲ-ਵਿਧਾਇਕਾ ਡਾ. ਅਰੋੜਾ <br/> ਅਗਲੀ ਖ਼ਬਰ ਮੇਨ ਹਾਈਵੇ ਅਤੇ ਲਿੰਕ ਸੜਕਾਂ 'ਤੇ ਪਸ਼ੂਆਂ ਦੇ ਚਰਾਏ ਜਾਣ 'ਤੇ ਪਾਬੰਦੀ-ਡੀ.ਸੀ.
Ad Position 24