ਮੋਗਾ, 5 ਜਨਵਰੀ (ਸੁਰਿੰਦਰਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਿੰਦਰ ਸਿੰਘ ਰਾਜੂ ਲੰਢੇਕੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਉਨ੍ਹਾਂ ਨੂੰ ਸਿਰੋਪਾਉ ਭੇਟ ਕਰ ਕੇ ਆਮ ਆਦਮੀ ਪਾਰਟੀ 'ਚ ਸਵਾਗਤ ਕੀਤਾ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਸਮਾਜ ਦਾ ਹਰ ਵਰਗ ਪੰਜਾਬ 'ਚ ਭਗਵੰਤ ਮਾਨ ਸਰਕਾਰ ਦੀਆਂ ਵਿਕਾਸ ਪੱਖੀ ਨੀਤੀਆਂ ਤੋਂ ਖ਼ੁਸ਼ ਹੈ ਅਤੇ ਲੋਕ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਰਵਿੰਦਰ ਸਿੰਘ ਰਾਜੂ ਲੰਢੇਕੇ ਨੂੰ ਵਾਰਡ ਨੰਬਰ 2 ਦਾ ਵਾਰਡ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਬਣਦਾ ਸਤਿਕਾਰ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਰਵਿੰਦਰ ਸਿੰਘ ਰਾਜੂ ਲੰਢੇਕੇ ਆਪਣੀਆਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣਗ | ਇਸ ਮੌਕੇ ਰਵਿੰਦਰ ਸਿੰਘ ਰਾਜੂ ਲੰਢੇਕੇ ਅਤੇ ਉਨ੍ਹਾਂ ਦੇ ਸਾਥੀਆਂ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਉਨ੍ਹਾਂ ਨੂੰ ਦਿੱਤੇ ਗਏ ਸਨਮਾਨ ਲਈ ਧੰਨਵਾਦ ਕੀਤਾ | ਇਸ ਮੌਕੇ ਨਗਰ ਨਿਗਮ ਦੇ ਮੇਅਰ ਅਤੇ ਸੰਨੀ ਧਾਲੀਵਾਲ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵਲੰਟੀਅਰ ਮੌਜੂਦ ਸਨ |