ਠੱਠੀ ਭਾਈ, 5 ਜਨਵਰੀ (ਜਗਰੂਪ ਸਿੰਘ ਮਠਾੜੂ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਠੱਠੀ ਭਾਈ ਵਲੋਂ ਮੁੱਖ ਦਫ਼ਤਰ ਵਿਖੇ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਹਾਜ਼ਰੀ ਵਿਚ ਨਵੇਂ ਸਾਲ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਯੂਨੀਅਨ ਆਗੂਆਂ ਨੇ ਆਪਸੀ ਭਾਈਚਾਰੇ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਸਦਾ ਸਰਗਰਮ ਰਹਿਣ ਦਾ ਸੰਕਲਪ ਲਿਆ | ਇਸ ਸਮਾਗਮ ਦੌਰਾਨ ਜਸਵਿੰਦਰ ਸਿੰਘ, ਗੁਰਚਰਨ ਸਿੰਘ, ਇਕਬਾਲ ਸਿੰਘ, ਮੈਡਮ ਮਨਵਿੰਦਰ ਕਟਾਰੀਆ ਅਤੇ ਕੁਲਵਿੰਦਰ ਕੌਰ ਸਾਰੇ ਹੈਲਥ ਸੁਪਰਵਾਈਜ਼ਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਯੂਨੀਅਨ ਆਗੂ ਰਾਜਕੁਮਾਰ, ਪੂਰਨ ਚੰਦ, ਹਰਜਿੰਦਰ ਸਿੰਘ, ਨਵਜੋਤ ਕੌਰ, ਰਵਿੰਦਰ ਕੌਰ, ਗੁਰਦੀਪ ਕੌਰ ਸਮੇਤ ਹੋਰ ਮੈਂਬਰਾਂ ਨੇ ਵੀ ਸਮਾਗਮ ਵਿਚ ਭਾਗ ਲਿਆ | ਯੂਨੀਅਨ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਕਰਮਚਾਰੀਆਂ ਵਿਚ ਸਾਂਝ ਅਤੇ ਸਹਿਯੋਗ ਨੂੰ ਮਜ਼ਬੂਤ ਕਰਦੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਯੂਨੀਅਨ ਹੋਰ ਲੋਕ-ਹਿਤੈਸ਼ੀ ਗਤੀਵਿਧੀਆਂ ਜਾਰੀ ਰੱਖੇਗੀ |