19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੁਲਿਸ ਚੌਕੀ ਬਿਲਾਸਪੁਰ ਵਿਖੇ ਸਰਬੱਤ ਦੇ ਭਲੇ ਲਈ ਪਾਠ ਦੇ ਭੋਗ ਪਾਏ <br/>

Ad Position 21
No active advertisement
ਅਜੀਤ ਡੈਸਕ 06-01-2026
ਨਿਹਾਲ ਸਿੰਘ ਵਾਲਾ, 5 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਪੁਲਿਸ ਚੌਂਕੀ ਬਿਲਾਸਪੁਰ ਵਲੋਂ ਚੌਕੀ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ 'ਚ ਨਵੇਂ ਸਾਲ ਨੂੰ ਮੁੱਖ ਰੱਖਦੇ ਹੋਏ ਸਰਬੱਤ ਦੇ ਭਲੇ ਅਤੇ ਹਲਕੇ ਦੀ ਅਮਨ ਸਾਂਤੀ ਲਈ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਦੌਰਾਨ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਕੀਰਤੀ ਜਥਿਆਂ ਵਲੋਂ ਰੂਹਾਨੀ ਕੀਰਤਨ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪੂਰਨ ਸਿੰਘ ਧਾਲੀਵਾਲ, ਥਾਣਾ ਬੱਧਨੀ ਕਲਾਂ ਦੇ ਮੁੱਖ ਅਫ਼ਸਰ ਗੁਰਮੇਲ ਸਿੰਘ ਅਤੇ ਦਿਹਾਤੀ ਪੱਤਰਕਾਰ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਜਗਸੀਰ ਸ਼ਰਮਾ ਨੇ ਕਿਹਾ ਕਿ ਪੁਲਿਸ ਚੌਂਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਅਤੇ ਸਮੁੱਚੇ ਸਟਾਫ਼ ਵਲੋਂ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ, ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਹਲਕੇ ਦੀ ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਪੁਲਿਸ ਪ੍ਰਸ਼ਾਸਨ ਨੂੰ ਬਣਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ | ਸਮਾਗਮ ਵਿਚ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸੰਤ ਜਸਵੰਤ ਸਿੰਘ ਨਾਮਧਾਰੀ ਹਿੰਮਤਪੁਰਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਸ਼ਹਿਰੀ ਪ੍ਰਧਾਨ ਕਾਂਗਰਸ ਰੂਪ ਲਾਲ ਮਿੱਤਲ, ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਦੇ ਰੀਡਰ ਸਰਬਨ ਸਿੰਘ, ਲਖਵਿੰਦਰ ਸਿੰਘ, ਕਿ੍ਪਾਲ ਸਿੰਘ, ਇਕਬਾਲ ਸਿੰਘ, ਧਰਮਪਾਲ ਸਿੰਘ, ਸੰਜੀਵ ਕੁਮਾਰ, ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਸਰਪੰਚ ਸੁਖਬੀਰ ਸਿੰਘ ਰਾਊਕੇ ਕਲਾਂ, ਦਾਰਾ ਸਿੰਘ ਭਾਗੀਕੇ, ਹੀਰੋ ਕਿਸ਼ਨਪੁਰੀ, ਚੇਅਰਮੈਨ ਦਰਸ਼ਨ ਸਿੰਘ ਸੇਖੋਂ, ਹਾਕਮ ਸਿੰਘ ਸੈਕਟਰੀ, ਡਾ. ਕਿ੍ਸ਼ਨ ਬਿਲਾਸਪੁਰ, ਡਾ. ਮਨਜੀਤ ਸਿੰਘ ਖੋਟੇ, ਭੋਲਾ ਸਿੰਘ ਦੀਨਾ ਸਰਪੰਚ, ਬਾਦਲ ਸਿੰਘ ਹਿੰਮਤਪੁਰਾ ਤੋਂ ਇਲਾਵਾ ਇਲਾਕੇ ਦੇ ਪੰਚ, ਸਰਪੰਚ, ਮੋਹਤਵਾਰ, ਧਾਰਮਿਕ ਅਤੇ ਸਿਆਸੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ 'ਚ ਖਾਦ ਨਾ ਆਉਣ ਕਾਰਨ ਯੂਰੀਆ ਦੀ ਵੱਡੀ ਬਲੈਕ ਦਾ ਧੰਦਾ ਜ਼ੋਰਾਂ 'ਤੇ- ਪ੍ਰਧਾਨ ਹਰਦੀਸ਼ ਸਿੱਧੂ <br/... ਅਗਲੀ ਖ਼ਬਰ ਹਲਕੇ ਅੰਦਰ ਖੇਡਾਂ ਦੇ ਵਿਕਾਸ ਲਈ ਵਿਧਾਇਕ ਲਾਡੀ ਢੋਸ ਦੀ ਕਾਰਗੁਜ਼ਾਰੀ ਸ਼ਲਾਘਾਯੋਗ- ਰਿੰਪੀ ਖੋਸਾ <br/>
Ad Position 24