19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਹਿਕਾਰੀ ਸਭਾਵਾਂ 'ਚ ਖਾਦ ਨਾ ਆਉਣ ਕਾਰਨ ਯੂਰੀਆ ਦੀ ਵੱਡੀ ਬਲੈਕ ਦਾ ਧੰਦਾ ਜ਼ੋਰਾਂ 'ਤੇ- ਪ੍ਰਧਾਨ ਹਰਦੀਸ਼ ਸਿੱਧੂ <br/>

Ad Position 21
No active advertisement
ਅਜੀਤ ਡੈਸਕ 06-01-2026
ਠੱਠੀ ਭਾਈ, 5 ਜਨਵਰੀ (ਜਗਰੂਪ ਸਿੰਘ ਮਠਾੜੂ)- ਕਾਂਗਰਸ ਕਮੇਟੀ ਬਲਾਕ ਸਮਾਲਸਰ ਦੇ ਪ੍ਰਧਾਨ ਹਰਦੀਸ਼ ਸਿੰਘ ਸਿੱਧੂ ਸੇਖਾ ਕਲਾਂ ਨੇ ਕਿਹਾ ਕਿ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ 'ਚ ਯੂਰੀਆ ਖਾਦ ਦੀ ਨਿਯਮਤ ਸਪਲਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਖਾਦ ਦੀ ਘਾਟ ਦਾ ਫ਼ਾਇਦਾ ਚੁਕਦਿਆਂ ਨਿੱਜੀ ਡੀਲਰਾਂ ਵਲੋਂ ਯੂਰੀਆ ਦੀ ਵੱਡੇ ਪੱਧਰ 'ਤੇ ਬਲੈਕ ਮਾਰਕੀਟਿੰਗ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਕੀਮਤਾਂ 'ਤੇ ਖਾਦ ਖ਼ਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਹਰਦੀਸ਼ ਸਿੰਘ ਸਿੱਧੂ ਨੇ ਕਿਹਾ ਕਿ ਮੌਜੂਦਾ ਸਰਕਾਰ ਕਿਸਾਨਾਂ ਨੂੰ ਸਮੇਂ ਸਿਰ ਯੂਰੀਆ ਉਪਲੱਬਧ ਕਰਵਾਉਣ 'ਚ ਬੁਰੀ ਤਰ੍ਹਾਂ ਨਾਕਾਮ ਅਤੇ ਫ਼ੇਲ੍ਹ ਸਾਬਤ ਹੋ ਰਹੀ ਹੈ | ਉਨ੍ਹਾਂ ਆਖਿਆ ਕਿ ਸੀਜ਼ਨ ਦੇ ਮਹੱਤਵਪੂਰਨ ਸਮੇਂ ਦੌਰਾਨ ਖਾਦ ਦੀ ਕਮੀ ਕਾਰਨ ਫ਼ਸਲਾਂ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਬਣਦੀ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਹਿਕਾਰੀ ਸਭਾਵਾਂ 'ਚ ਤੁਰੰਤ ਯੂਰੀਆ ਦੀ ਪੂਰੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਬਲੈਕ ਮਾਰਕੀਟਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਧੀਆਂ ਬੋਝ ਨਹੀਂ, ਸਿਰ ਦਾ ਤਾਜ ਹੁੰਦੀਆਂ ਨੇ-ਐਡਵੋਕੇਟ ਅਮਿਤ ਅਗਰਵਾਲ <br/> ਅਗਲੀ ਖ਼ਬਰ ਪੁਲਿਸ ਚੌਕੀ ਬਿਲਾਸਪੁਰ ਵਿਖੇ ਸਰਬੱਤ ਦੇ ਭਲੇ ਲਈ ਪਾਠ ਦੇ ਭੋਗ ਪਾਏ <br/>
Ad Position 24