19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ <br/>

Ad Position 21
No active advertisement
ਪਿੰਡ ਡਰੋਲੀ ਭਾਈ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੇ ਆਗੂ ਮੀਟਿੰਗ ਕਰਨ ਸਮੇਂ | ਤਸਵੀਰ: ਹਰਜੀਤ ਸਿੰਘ <br/> 06-01-2026
ਮੋਗਾ, 5 ਜਨਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਪਿੰਡ ਡਰੋਲੀ ਭਾਈ ਵਿਖੇ ਪ੍ਰਧਾਨ ਡਾ. ਪਰਮਜੀਤ ਸਿੰਘ ਵੱਡਾਘਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਚੇਅਰਮੈਨ ਡਾ. ਲਖਵਿੰਦਰ ਸਿੰਘ, ਸਕੱਤਰ ਡਾ. ਬੋਹੜ ਸਿੰਘ, ਕੈਸ਼ੀਅਰ ਡਾ. ਸਾਹਿਬ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਡਾਕਟਰ ਸਾਥੀ ਸ਼ਾਮਿਲ ਹੋਏ | ਸਭ ਤੋਂ ਪਹਿਲਾਂ ਜਥੇਬੰਦੀ ਦੇ ਸਾਬਕਾ ਜ਼ਿਲ੍ਹਾ ਮੈਂਬਰ ਡਾ. ਕੁਲਦੀਪ ਸਿੰਘ ਲਧਾਈਕੇ ਦੀ ਹੋਈ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਇਸ ਨੂੰ ਜਥੇਬੰਦੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਡਾ. ਕੁਲਦੀਪ ਸਿੰਘ ਜਥੇਬੰਦੀ ਲਈ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ ਸਨ ਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਅੱਜ ਅਸੀਂ ਕੰਮ ਕਰ ਰਹੇ ਹਾਂ ਉਹ ਪਿਛਲੇ ਸਮੇਂ ਤੋਂ ਜਥੇਬੰਦੀ ਵਲੋਂ ਕੀਤੇ ਵੱਡੇ ਸੰਘਰਸ਼ ਕਰ ਕੇ ਹੀ ਕਰ ਰਹੇ ਹਾਂ ਨਹੀਂ ਤਾਂ ਵੱਖ-ਵੱਖ ਸਰਕਾਰਾਂ ਵਲੋਂ ਸਾਡੇ ਕਿੱਤੇ ਨੂੰ ਬੰਦ ਕਰਵਾਉਣ ਦੀ ਕੋਈ ਕਸਰ ਨਹੀਂ ਛੱਡੀ ਗਈ | ਉਨ੍ਹਾਂ ਸਰਕਾਰ ਤੋਂ ਆਪਣੇ ਮਸਲੇ ਨੂੰ ਹੱਲ ਕਰਵਾਉਣ ਦੀ ਫਿਰ ਤੋਂ ਜ਼ੋਰਦਾਰ ਮੰਗ ਕੀਤੀ | ਮੀਟਿੰਗ ਨੂੰ ਡਾ. ਬੋਹੜ ਸਿੰਘ, ਡਾ. ਅਮਨਦੀਪ ਸਿੰਘ, ਡਾ. ਗੁਰਤੇਜ ਸਿੰਘ, ਡਾ. ਰਵੀ ਵਲੋਂ ਵੀ ਸੰਬੋਧਨ ਕੀਤਾ ਗਿਆ | ਇਸ ਮੌਕੇ ਡਾ. ਨਛੱਤਰ ਸਿੰਘ, ਡਾ. ਮਹਿਲ ਸਿੰਘ, ਡਾ. ਸੁਖਦੇਵ ਸਿੰਘ, ਡਾ. ਗੁਰਜੰਟ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਰਣਜੀਤ ਸਿੰਘ, ਡਾ. ਹਰਜੀਤ ਸਿੰਘ, ਡਾ. ਬਲਦੇਵ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਪ੍ਰਦੀਪ, ਡਾ. ਕਰਤਾਰ ਸਿੰਘ, ਡਾ. ਚਰਨਜੀਤ ਸਿੰਘ, ਡਾ. ਰਜਿੰਦਰ ਸਿੰਘ, ਡਾ. ਕਸ਼ਮੀਰ ਸਿੰਘ, ਡਾ. ਕ੍ਰਿਸ਼ਨ, ਡਾ. ਗੁਰਮੇਲ ਸਿੰਘ, ਡਾ. ਮਹਿੰਦਰਪਾਲ, ਡਾ. ਲਖਵੀਰ ਸਿੰਘ, ਡਾ. ਗੁਰਮੀ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ਜਾਂ ਪੁਟਵਾਉਣ 'ਤੇ ਪਾਬੰਦੀ ਅਗਲੀ ਖ਼ਬਰ ਅਟਲ ਬਿਹਾਰੀ ਵਾਜਪਾਈ ਦਾ ਸੁਸ਼ਾਸਨ ਜਵਾਬਦੇਹੀ ਯਕੀਨੀ ਬਣਾਉਣ ਲਈ ਪ੍ਰੇਰਨਾ ਸਰੋਤ- ਡਾ. ਸੀਮਾਂਤ ਗਰਗ
Ad Position 24