19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ਜਾਂ ਪੁਟਵਾਉਣ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 06-01-2026
ਮੋਗਾ, 5 ਜਨਵਰੀ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ 'ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ ਆਮ ਕਿਸਾਨਾਂ ਵਲੋਂ ਬਰਮਾ ਦੀ ਮਿੱਟੀ ਪੁੱਟਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਗਈ ਹੈ | ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਉੱਪਰ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਆਮ ਲੋਕਾਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਜਿਸ ਨਾਲ ਕਈ ਦੋ ਪਹੀਆਂ ਵਾਹਨ ਤਿਲਕ ਜਾਂਦੇ ਹਨ | ਜਿੱਥੇ ਦੁਰਘਟਨਾ ਵਾਪਰਨ ਦਾ ਖ਼ਤਰਾ ਪੈਦਾ ਹੁੰਦਾ ਹੈ, ਉੱਥੇ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਲੜਾਈ ਝਗੜੇ ਵੀ ਹੁੰਦੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਤਹਿਸੀਲਦਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਨਾਇਬ ਤਹਿਸੀਲਦਾਰ, ਸਬੰਧਿਤ ਥਾਣਾ ਮੁਖੀ, ਜ਼ਿਲ੍ਹਾ ਮੋਗਾ ਵਿਚ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ | ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵਲੋਂ ਜ਼ਿਲ੍ਹਾ ਮੋਗਾ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਕਿਸੇ ਵੀ ਵਿਅਕਤੀ ਵਲੋਂ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ਜਾਂ ਪੁਟਵਾਉਣ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਕਿ ਕੱਚੀਆਂ ਖੂਹੀਆਂ ਪੁੱਟਣ ਕਰ ਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਵਾਰ ਮੌਤਾਂ ਵੀ ਹੋਈਆਂ ਹਨ | ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਬਹੁਤ ਜ਼ਰੂਰੀ ਹੈ | ਇਹਾ ਪਾਬੰਦੀ ਦੇ ਆਦੇਸ਼ 28 ਫਰਵਰੀ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਮੌਜੂਦਾ ਹਾਲਾਤ ਚਿੰਤਾਜਨਕ- ਖ਼ਾਲਸਾ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ <br/>
Ad Position 24