19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਮੌਜੂਦਾ ਹਾਲਾਤ ਚਿੰਤਾਜਨਕ- ਖ਼ਾਲਸਾ <br/>

Ad Position 21
No active advertisement
ਅਜੀਤ ਡੈਸਕ 06-01-2026
ਕੋਟ ਈਸੇ ਖਾਂ, 5 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਹਰ ਇਕ ਦਾ ਮੁਸ਼ਕਿਲ ਵਿਚ ਸਾਥ ਦਿੱਤਾ ਤੇ ਪੰਜਾਬੀ ਭਾਈਚਾਰਕ ਸਾਂਝ ਦੇ ਮੁੱਦਈ ਹਨ, ਪਰ ਪੰਜਾਬੀਆਂ ਦੀ ਅਸਲ ਤਰੱਕੀ ਤੇ ਖ਼ੁਸ਼ਹਾਲੀ ਲਈ ਕੰਮ ਕਰਨ ਦੀ ਬਜਾਏ ਚਾਹੇ ਕੇਂਦਰ ਦੀ ਸਰਕਾਰ ਹੋਵੇ ਤੇ ਚਾਹੇ ਪੰਜਾਬ ਦੀ ਦੋਵਾਂ ਸਰਕਾਰਾਂ ਨੇ ਫੋਕੀਆਂ ਬਿਆਨਬਾਜ਼ੀਆਂ ਤੋਂ ਬਿਨਾਂ ਕੁਝ ਨਹੀਂ ਕੀਤਾ ਤੇ ਸਰਕਾਰਾਂ ਦੀ ਗਲਤ ਨੀਤੀ ਕਾਰਨ ਅੱਜ ਪੰਜਾਬ ਦੇ ਹਾਲਾਤ ਹਰ ਪੱਖ ਤੋਂ ਚਿੰਤਾਜਨਕ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ (ਮਾਨ ਦਲ) ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਇਕ ਵਿਸ਼ੇਸ਼ ਬੈਠਕ ਦੌਰਾਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲਾਂ ਖੇਤੀ ਮਾਰੂ ਬਿੱਲਾਂ ਨਾਲ ਕਿਸਾਨ ਵਿਰੋਧੀ ਫ਼ੈਸਲੇ ਥੋਪਣ ਦੀ ਕੋਸ਼ਿਸ਼ ਕੀਤੀ ਤੇ ਹੁਣ ਵੀ ਚਾਹੇ ਉਹ ਬਿਜਲੀ ਸੋਧ ਬਿਲ ਹੋਵੇ ਜਾਂ ਮਨਰੇਗਾ ਦੀ ਗੱਲ ਹੋਵੇ, ਕਿਸੇ ਨਾ ਕਿਸੇ ਢੰਗ ਨਾਲ ਸੂਬੇ ਦੇ ਹਰ ਵਰਗ ਨੂੰ ਪਰੇਸ਼ਾਨ ਕਰਨ ਵਾਲੇ ਕੰਮ ਕੀਤੇ ਹਨ, ਦੂਜੇ ਪਾਸੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਸੁੱਖ ਸਹੂਲਤਾਂ ਤਾਂ ਕੀ ਮਿਲਣੀਆਂ ਸੀ, ਉਲਟਾ ਸੂਬੇ 'ਚ ਗੈਂਗਸਟਰਵਾਦ ਤੇ ਸ਼ਰੇਆਮ ਕਤਲੋਗਾਰਦ ਕਾਰਨ ਲੋਕ ਬੁਰੀ ਤਰ੍ਹਾਂ ਸਹਿਮ ਚੁੱਕੇ ਹਨ ਤੇ ਦੂਜੇ ਪਾਸੇ ਮੁੱਖ ਮੰਤਰੀ ਮਾਨ ਇਨ੍ਹਾਂ ਗੱਲਾਂ ਵੱਲ ਧਿਆਨ ਦੇਣ ਦੀ ਬਜਾਏ ਵਿਰੋਧੀ ਪਾਰਟੀਆਂ ਦੀ ਨੁਕਤਾਚੀਨੀ 'ਤੇ ਜ਼ਿਆਦਾ ਧਿਆਨ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਆਸ ਨਹੀਂ ਰਹੀ | ਉਨ੍ਹਾਂ ਕਿਹਾ ਕਿ ਸੂਬੇ ਦੀ ਆਪ ਸਰਕਾਰ ਜੇਕਰ ਜਰਾ ਜਿੰਨੀ ਵੀ ਗੰਭੀਰ ਹੈ ਤਾਂ ਸੂਬੇ ਦੀ ਅਮਨ ਸ਼ਾਂਤੀ ਭਾਈਚਾਰਕ ਸਾਂਝ ਤੇ ਲੋਕ ਮਸਲਿਆਂ ਪ੍ਰਤੀ ਸੰਜੀਦਗੀ ਨਾਲ ਕੰਮ ਕਰੇ | ਇਸ ਮੌਕੇ ਉਨ੍ਹਾਂ ਦੇ ਨਾਲ ਜਥੇਬੰਦੀ ਦੇ ਹੋਰ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਯੂਥ ਆਰਗੇਨਾਈਜ਼ੇਸ਼ਨ ਵਲੋਂ ਹਰਪ੍ਰੀਤ ਸਿੰਘ ਖੀਵਾ ਜਨਰਲ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ਜਾਂ ਪੁਟਵਾਉਣ 'ਤੇ ਪਾਬੰਦੀ
Ad Position 24