ਮੋਗਾ, 5 ਜਨਵਰੀ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਗਾ-2 ਦੀ ਮੀਟਿੰਗ ਬਲਾਕ ਪ੍ਰਧਾਨ ਗੁਰਮੇਲ ਸਿੰਘ ਡਰੋਲੀ ਦੀ ਅਗਵਾਈ ਹੇਠ ਮੋਗਾ ਯੂਨੀਅਨ ਦਫ਼ਤਰ ਮੋਗਾ ਵਿਖੇ ਹੋਈ | ਮੀਟਿੰਗ ਮੀਟਿੰਗ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਬੰਤ ਸਿੰਘ ਨਿਧਾਂਵਾਲਾ ਨੇ ਚਲਾਈ | ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੇਮ ਲਾਲ ਪੁਰੀ, ਜ਼ਿਲ੍ਹਾ ਮੀਤ ਪ੍ਰਧਾਨ ਮੋਦਨ ਸਿੰਘ ਨਿਧਾਨ ਵਾਲਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਬਿਜਲੀ ਸੋਧ ਬਿੱਲ 2025 ਬੀਜ ਬਿੱਲ 2025 ਅਤੇ ਚਾਰ ਲੇਬਰ ਕੋਡ ਕਾਨੰੂਨ ਵਿਰੁੱਧ ਮਿਤੀ : 16 ਜਨਵਰੀ ਨੂੰ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨੇ ਵਿਚ ਕਿਸਾਨ ਸ਼ਾਮਿਲ ਹੋਣਗੇ | ਗੁਰਮੇਲ ਸਿੰਘ ਡਰੋਲੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬਿਜਲੀ ਸੋਧ ਬਿਲ 2025 ਬੀਜ ਬਿੱਲ 2025 ਅਤੇ ਚਾਰ ਲੇਬਰ ਕੋਡ ਲਾਗੂ ਕਰਨ ਦੀ ਨੀਤੀ ਲੋਕ ਵਿਰੋਧੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਲੋਕ ਵਿਰੋਧੀ, ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਨੇ ਦੇਸ਼ ਦੇ ਵੱਢੀ ਗਿਣਤੀ ਵਿਚ ਲੋਕਾਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕੀਤਾ ਹੈ | ਉਨ੍ਹਾਂ ਕਿਹਾ ਕਿ ਬਿਜਲੀ ਬਿੱਲ 2025, ਬੀਜ ਬਿੱਲ ਅਤੇ ਮਜ਼ਦੂਰ ਕਾਨੰੂਨਾਂ ਵਿਚ ਕੀਤੀਆਂ ਤਬਦੀਲੀਆਂ ਸਿੱਧਾ ਸਿੱਧਾ ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਵਰਗ 'ਤੇ ਹਮਲਾ ਹਨ | ਇਸ ਮੌਕੇ ਮਨਪ੍ਰੀਤ ਸਿੰਘ, ਮੋਦਨ ਸਿੰਘ ਨਿਧਾਨ ਵਾਲਾ ਜ਼ਿਲ੍ਹਾ ਮੀਤ ਪ੍ਰਧਾਨ, ਬੰਤ ਸਿੰਘ, ਗੁਰਮੇਲ ਸਿੰਘ ਡਰੋਲੀ ਭਾਈ, ਅਮਰਦੀਪ ਸਿੰਘ ਡਰੋਲੀ ਭਾਈ, ਮੇਜਰ ਸਿੰਘ ਸੱਦਾ ਸਿੰਘ ਵਾਲਾ, ਰਾਜਪਾਲ ਸਿੰਘ ਘੱਲ ਕਲਾਂ, ਮਨਪ੍ਰੀਤ ਸਿੰਘ ਸੰਧੂ ਬਘੇਲੇ ਵਾਲਾ, ਬੂਟਾ ਸਿੰਘ ਡਗਰੂ, ਬਲਕਰਨ ਸਿੰਘ ਢਿੱਲੋਂ ਆਦਿ ਹਾਜ਼ਰ ਸਨ |