ਕੋਟ ਈਸੇ ਖਾਂ, 5 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫਰਮਾਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਨੀਅਨ ਦੇ ਆਗੂਆਂ ਦੀ ਬਲਾਕ ਪੱਧਰੀ ਬੈਠਕ ਬਲਾਕ ਪ੍ਰਧਾਨ ਕਾਰਜ ਸਿੰਘ ਮਸੀਤਾਂ ਦੀ ਅਗਵਾਈ ਵਿਚ ਸਥਾਨਕ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਹੋਈ | ਬੈਠਕ ਦੀ ਕਾਰਵਾਈ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ਵਿਰਕ ਨੇ ਚਲਾਈ | ਬੈਠਕ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਕਿਹਾ ਕਿ ਪਹਿਲਾਂ ਜਿਵੇਂ ਖੇਤੀ ਸੰਬੰਧੀ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦਾ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਕਿਸਾਨਾਂ ਨੇ ਡਟਵਾਂ ਤੇ ਸਫਲ ਵਿਰੋਧ ਜਿਤਾ ਕੇ ਸਰਕਾਰ ਨੂੰ ਹਲੂਣਾ ਦਿੱਤਾ ਸੀ ਪਰ ਕੇਂਦਰ ਸਰਕਾਰ ਅਜੇ ਵੀ ਵੱਡੇ ਪੂੰਜੀਪਤੀ ਘਰਾਣਿਆਂ ਦੇ ਇਸ਼ਾਰੇ 'ਤੇ ਮਨਰੇਗਾ, ਕਿਰਤ ਕਾਨੂੰਨ, ਬਿਜਲੀ ਸੋਧ ਬਿੱਲ ਦੇ ਨਾਂਅ 'ਤੇ ਮਿਹਨਤਕਸ਼ ਵਰਗ ਉੱਪਰ ਥੋਪਣਾ ਚਾਹੁੰਦੀ ਹੈ, ਜਦ ਕਿ ਨਵੇਂ ਫ਼ੈਸਲੇ ਕਿਸੇ ਵੀ ਤਰ੍ਹਾਂ ਹਿਤ ਵਿਚ ਨਹੀਂ | ਆਗੂਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 16 ਜਨਵਰੀ ਨੂੰ ਕੇਂਦਰ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਵੀ ਵਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ | ਇਸ ਦੇ ਨਾਲ ਹੀ ਆਗੂਆਂ ਨੇ ਮਹਿੰਗੇ ਭਾਅ 'ਤੇ ਯੂਰੀਆ ਖਾਦ ਵਿਕਣ ਦੇ ਦੋਸ਼ ਲਾਉਂਦਿਆਂ ਸੂਬਾ ਸਰਕਾਰ ਅਤੇ ਪ੍ਰਾਈਵੇਟ ਅਦਾਰਿਆਂ ਦੀ ਵੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਦੇਵੇ | ਇਸ ਬੈਠਕ ਮੌਕੇ ਬਲਾਕ ਪ੍ਰਧਾਨ ਕਾਰਜ ਸਿੰਘ ਮਸੀਤਾਂ, ਜ਼ਿਲ੍ਹਾ ਜਨ: ਸਕੱਤਰ ਹਰਬੰਸ ਸਿੰਘ ਬਹਿਰਾਮ ਕੇ, ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ਵਿਰਕ, ਮੇਹਰ ਸਿੰਘ ਝੰਡਾ ਬੱਗਾ, ਸੁਖਵਿੰਦਰ ਸਿੰਘ ਸ਼ੌਂਕੀ, ਜਗਬੀਰ ਸਿੰਘ ਡਰੋਲੀ, ਜਗੀਰ ਸਿੰਘ ਜਸਪਾਲ ਸਿੰਘ ਬਾਕਰਵਾਲਾ, ਬਗੀਚਾ ਸਿੰਘ ਮਸੀਤਾਂ, ਰਾਮ ਸਿੰਘ ਜਾਨੀਆ, ਤਰਸੇਮ ਸਿੰਘ ਬਰਕਾ, ਰਵੀ ਗੁਲਾਟੀ ਕੋਟ, ਮਹਿੰਦਰ ਸਿੰਘ ਮਸੀਤਾਂ, ਗੁਰਜੀਤ ਸਿੰਘ, ਹਰਨੇਕ ਸਿੰਘ, ਰਾਜਦੀਪ ਸਿੰਘ, ਦਲਜੀਤ ਸਿੰਘ, ਅਮਰੀਕ ਸਿੰਘ, ਬਲਜੀਤ ਸਿੰਘ, ਲਵਲੀ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ |