19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕਰਨ 'ਚ 'ਆਪ' ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ- ਸੰਧੂ <br/>

Ad Position 21
No active advertisement
ਅਜੀਤ ਡੈਸਕ 06-01-2026
ਮੋਗਾ, 5 ਜਨਵਰੀ (ਸੁਰਿੰਦਰਪਾਲ ਸਿੰਘ)-ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕਰਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਆਪ' ਸਰਕਾਰ 'ਚ ਆਏ ਦਿਨ ਹੋ ਰਹੀਆਂ ਲੁੱਟਾਂ ਖੋਹਾਂ ਦਾ ਬੋਲਬਾਲਾ ਹੈ ਅਤੇ ਦਿਨ ਦਿਹਾੜੇ ਬੇਖ਼ੌਫ਼ ਹੋ ਕੇ ਗੋਲੀਆਂ ਚਲਾ ਕੇ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ ਅਤੇ ਬੀਤੇ ਦਿਨ ਭਿੰਡਰ ਖ਼ੁਰਦ ਦੇ ਨੌਜਵਾਨ ਉਮਰਸੀਰ ਸਿੰਘ ਨੂੰ ਉਸ ਸਮੇਂ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਜਦ ਉਹ ਆਪਣੀ ਕਾਰ 'ਤੇ ਸਵਾਰ ਹੋ ਕੇ ਮੋਗਾ ਕੰਮ 'ਤੇ ਜਾ ਰਿਹਾ ਸੀ ਅਤੇ ਅਜਿਹਾ ਵਰਤਾਰਾ ਹਰ ਰੋਜ਼ ਹੀ ਵਾਪਰਦਾ ਹੈ ਪਰ 'ਆਪ' ਸਰਕਾਰ ਅੱਖਾਂ ਮੀਚ ਕੇ ਬੈਠੀ ਹੈ ਅਤੇ ਲੋਕ ਡਰ ਤੇ ਸਹਿਮ ਦੇ ਮਾਹੌਲ ਵਿਚ ਜਿਊਣ ਲਈ ਮਜਬੂਰ ਹਨ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਦੀ ਆਪ ਸਰਕਾਰ ਸਿਰਫ਼ ਤੇ ਸਿਰਫ਼ ਬਦਲਾਖੋਰੀ ਤਹਿਤ ਪੱਤਰਕਾਰ ਭਾਈਚਾਰੇ 'ਤੇ ਪਰਚੇ ਦਰਜ ਕਰਨ 'ਤੇ ਤੁਲੀ ਹੈ ਅਤੇ ਸੱਚ ਬੋਲਣ ਵਾਲੇ ਨੂੰ ਦਬਾਇਆ ਜਾ ਰਿਹਾ ਹੈ ਪਰ ਸੱਚ ਦੱਬਣ ਵਾਲਾ ਨਹੀਂ ਹੁੰਦਾ, ਆਖ਼ਰ ਉਹ ਸਭ ਦੇ ਸਾਹਮਣੇ ਆ ਜਾਂਦਾ ਹੈ | ਸੰਧੂ ਨੇ ਕਿਹਾ ਕਿ ਸੂਬਾ ਸਰਕਾਰ ਨਰੇਗਾ ਸਕੀਮ 'ਤੇ ਬੇਲੋੜਾ ਰੌਲਾ ਪਾ ਰਹੀ ਹੈ ਜਦ ਕਿ ਭਾਜਪਾ ਨੇ ਲੋਕ ਹਿਤ ਲਈ ਇਸ ਵਿਚ ਤਬਦੀਲੀਆਂ ਲਿਆਂਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਸਿਹਤ ਬੀਮਾ ਸਕੀਮ ਪੰਜਾਬੀਆਂ ਲਈ ਨਵੇਂ ਸਾਲ ਦਾ ਤੋਹਫ਼ਾ <br/> ਅਗਲੀ ਖ਼ਬਰ ਰਾਮਪੁਰਾ ਫੂਲ 'ਚ ਸੈਰ ਕਰਨ ਗਏ ਵਿਅਕਤੀ ਨੂੰ ਅਗਵਾ ਕਰਕੇ ਲੁੱਟਣ ਵਾਲਾ ਗਰੋਹ ਕਾਬੂ
Ad Position 24