19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਰਕਾਰ ਵਲੋਂ ਸਿਹਤ ਬੀਮਾ ਸਕੀਮ ਪੰਜਾਬੀਆਂ ਲਈ ਨਵੇਂ ਸਾਲ ਦਾ ਤੋਹਫ਼ਾ <br/>

Ad Position 21
No active advertisement
ਅਜੀਤ ਡੈਸਕ 06-01-2026
ਮੋਗਾ, 5 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਨੇ ਹੁਣ ਸਿਹਤ ਬੀਮਾ ਯੋਜਨਾ ਸ਼ੁਰੂ ਕਰ ਕੇ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੇ ਤੋਹਫ਼ੇ ਨਾਲ ਨਿਵਾਜਿਆ ਹੈ ਕਿਉਂਕਿ ਜਿਸ ਸੂਬੇ ਦੀ ਸਿਹਤ ਅਤੇ ਸਿੱਖਿਆ ਮਜ਼ਬੂਤ ਹੋਵੇਗੀ, ਉੱਥੇ ਉਹ ਸੂਬਾ ਸਿਹਤਮੰਦ ਹੋ ਕੇ ਤਰੱਕੀ ਕਰੇਗਾ ਅਤੇ ਇਸ ਯੋਜਨਾ ਨੂੰ ਸ਼ੁਰੂ ਕਰਨ 'ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਡੀ ਵਧਾਈ ਦੇ ਹੱਕਦਾਰ ਹਨ | ਇਹ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਿਆਂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਸ ਯੋਜਨਾ 'ਚ 10 ਲੱਖ ਰੁਪਏ ਰੱਖੇ ਗਏ ਹਨ ਤੇ ਹੁਣ ਕੋਈ ਵੀ ਵਿਅਕਤੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ | ਉਨ੍ਹਾਂ ਕਿਹਾ ਕਿ ਇਹ ਯੋਜਨਾ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਥਾਵਾਂ 'ਤੇ ਲਾਗੂ ਹੈ | ਪ੍ਰੇਮ ਚੰਦ ਚੱਕੀ ਵਾਲੇ ਨੇ ਕਿਹਾ ਕਿ ਇਸ ਸਕੀਮ ਦਾ ਹਰੇਕ ਵਰਗ ਖ਼ਾਸ ਕਰ ਕੇ ਲੋੜਵੰਦ ਲੋਕਾਂ ਨੂੰ ਵਧੇਰੇ ਲਾਭ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਦੀ ਸੂਬਾਈ ਕਨਵੈਨਸ਼ਨ ਲਈ ਤਿਆਰੀ ਮੁਕੰਮਲ ਅਗਲੀ ਖ਼ਬਰ ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕਰਨ 'ਚ 'ਆਪ' ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ- ਸੰਧੂ <br/>
Ad Position 24