19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਦੀ ਸੂਬਾਈ ਕਨਵੈਨਸ਼ਨ ਲਈ ਤਿਆਰੀ ਮੁਕੰਮਲ

Ad Position 21
No active advertisement
ਅਜੀਤ ਡੈਸਕ 06-01-2026
ਮੋਗਾ, 5 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਦੀਆਂ ਵੱਖ-ਵੱਖ ਸੰਘਰਸ਼ੀ ਜਥੇਬੰਦੀਆਂ ਵਲੋਂ ਪ੍ਰਮੁੱਖ ਵਿੱਤੀ ਮੰਗਾਂ ਨੂੰ ਲੈ ਕੇ ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਦੇ ਬੈਨਰ ਹੇਠ 10 ਜਨਵਰੀ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਹਾਲ ਮੋਗਾ ਵਿਖੇ ਹੋਣ ਜਾ ਰਹੀ ਸੂਬਾਈ ਕਨਵੈਨਸ਼ਨ ਸਬੰਧੀ ਮੀਟਿੰਗ ਤਿਆਰੀ ਵਿਚ ਪ੍ਰਬੰਧਾਂ ਨੂੰ ਆਖ਼ਰੀ ਛੋਹਾਂ ਦਿੱਤੀਆਂ ਗਈਆਂ | ਇਸ ਮੌਕੇ ਮੋਰਚੇ ਦੇ ਸੂਬਾਈ ਕਨਵੀਨਰਾਂ ਵਿਕਰਮ ਦੇਵ ਸਿੰਘ, ਗੁਰਦੀਪ ਸਿੰਘ ਬਾਸੀ, ਅਤਿੰਦਰਪਾਲ ਘੱਗਾ, ਦੀਪਕ ਕੰਬੋਜ ਅਤੇ ਸੰਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ਾਂ ਨੂੰ ਜਾਇਜ਼ ਠਹਿਰਾਉਂਦਿਆਂ ਸੱਤਾ ਵਿਚ ਆਉਣ ਉਪਰੰਤ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਦਿੱਤੇ ਗਏ ਸਨ, ਪਰ ਚਾਰ ਸਾਲ ਬੀਤਣ 'ਤੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਸਾਰੇ ਵਾਅਦੇ ਨਾ ਕੇਵਲ ਭੁਲਾ ਦਿੱਤੇ ਹਨ, ਸਗੋਂ ਮੁਲਾਜ਼ਮਾਂ ਨੂੰ ਪਹਿਲਾਂ ਤੋਂ ਮਿਲ ਰਹੇ ਲਾਭ ਖੋਹਣ 'ਤੇ ਤੁਲੀ ਹੋਈ ਹੈ | ਇਸ ਦੀ ਉਦਾਹਰਨ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਿਤੀ 17 ਜੁਲਾਈ 2020 ਜਾਂ ਇਸ ਤੋਂ ਬਾਅਦ ਹੋਈਆਂ ਭਰਤੀਆਂ ਦੇ ਮੁਲਾਜ਼ਮਾਂ 'ਤੇ ਲਾਗੂ ਨਵੇਂ ਸਕੇਲਾਂ ਦੇ ਰੂਪ ਵਿਚ ਪੰਜਾਬ ਸਰਕਾਰ ਦੇ ਬਾਕੀ ਮੁਲਾਜ਼ਮਾਂ ਨਾਲੋਂ ਵੀਹ ਹਜ਼ਾਰ ਤੋਂ ਤੀਹ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਘੱਟ ਦਿੱਤੀ ਜਾ ਰਹੀ ਹੈ, ਪਰੰਤੂ ਅਜਿਹੇ ਸਮੂਹ ਮੁਲਾਜ਼ਮਾਂ 'ਤੇ ਪੰਜਾਬ ਪੇ ਸਕੇਲ ਨਹੀਂ ਕੀਤੇ ਜਾ ਰਹੇ ਹਨ | ਮੋਰਚੇ ਦੇ ਸੂਬਾਈ ਆਗੂਆਂ ਮਹਿੰਦਰ ਕੌੜਿਆਂ ਵਾਲੀ, ਵਿਪਨ ਮਾਨਸਾ, ਗੁਰਵਿੰਦਰ ਖਹਿਰਾ, ਸ਼ਲਿੰਦਰ ਕੰਬੋਜ, ਗੁਰਧਿਆਨ ਸਿੰਘ, ਜਸਵਿੰਦਰ ਐਤੀਆਣਾ, ਬਲਿਹਾਰ ਬੱਲੀ ਅਤੇ ਰਮੇਸ਼ ਕੁਮਾਰ ਅਬੋਹਰ ਨੇ ਦੱਸਿਆ ਕਿ ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸਾਂਝਾ ਅਤੇ ਵਿਸ਼ਾਲ ਸੰਘਰਸ਼ ਉਲੀਕਣ ਦਾ ਫ਼ੈਸਲਾ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵਲੋਂ ਮੀਟਿੰਗ ਕਰ ਕੇ 10 ਜਨਵਰੀ 2026 ਸਨਿੱਚਰਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਣ ਵਾਲੀ ਕਨਵੈਨਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਮੌਕੇ ਡਾ. ਹਰਦੀਪ ਟੋਡਰਪੁਰ, ਰਜੀਵ ਕੁਮਾਰ ਬਰਨਾਲਾ, ਬੇਅੰਤ ਸਿੰਘ ਫੂਲੇਵਾਲ, ਮਨਿੰਦਰਜੀਤ ਮੋਗਾ ਆਦਿ ਆਗੂ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵੇਦ ਪ੍ਰਕਾਸ਼ ਖੇੜਾ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫ਼ੁੱਲ ਭੇਟ ਅਗਲੀ ਖ਼ਬਰ ਸਰਕਾਰ ਵਲੋਂ ਸਿਹਤ ਬੀਮਾ ਸਕੀਮ ਪੰਜਾਬੀਆਂ ਲਈ ਨਵੇਂ ਸਾਲ ਦਾ ਤੋਹਫ਼ਾ <br/>
Ad Position 24