23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੰਜਾਬ ਸਰਕਾਰ ਅਮਨ-ਕਾਨੂੰਨ ਸੰਭਾਲਣ 'ਚ ਪੂਰੀ ਤਰ੍ਹਾਂ ਨਾਕਾਮ- ਡਾ. ਹਰਜੋਤ ਕਮਲ <br/>

Ad Position 21
No active advertisement
ਅਜੀਤ ਡੈਸਕ 07-01-2026
ਮੋਗਾ, 6 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ 'ਚ ਤੇਜ਼ੀ ਨਾਲ ਵਧ ਰਹੇ ਗੈਂਗਸਟਰਵਾਦ ਅਤੇ ਅਪਰਾਧਿਕ ਘਟਨਾਵਾਂ ਨੇ ਆਮ ਲੋਕਾਂ ਦੀ ਨੀਂਦ ਉਡਾ ਦਿੱਤੀ ਹੈ | ਇਹ ਗੱਲ ਜ਼ਿਲ੍ਹਾ ਭਾਜਪਾ ਪ੍ਰਧਾਨ ਮੋਗਾ ਡਾ. ਹਰਜੋਤ ਕਮਲ ਸਿੰਘ ਨੇ ਕਹੀ | ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ 'ਚ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ ਅਤੇ ਸਰਕਾਰ ਗੈਂਗਸਟਰਾਂ ਅੱਗੇ ਬੇਵੱਸ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਆਏ ਦਿਨ ਹੁੰਦੀਆਂ ਵਾਰਦਾਤਾਂ ਨੇ ਪੰਜਾਬੀਆਂ ਦੇ ਦਿਲਾਂ ਅੰਦਰ ਅਜੀਬ ਜਿਹਾ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਵੈਸੇ ਤਾਂ ਬਹੁਤ ਦੇਰ ਤੋਂ ਇਹੀ ਸਿਲਸਿਲਾ ਚੱਲ ਰਿਹਾ ਪਰ ਨਵੇਂ ਸਾਲੇ ਦੇ ਪਹਿਲੇ ਦਿਨਾਂ ਤੋਂ ਹੀ ਰੋਜ ਪੰਜਾਬ 'ਚ ਕਤਲ ਹੋ ਰਹੇ ਹਨ | 2 ਜਨਵਰੀ ਨੂੰ ਕਪੂਰਥਲਾ 'ਚ ਔਰਤ ਦੀ ਹੱਤਿਆ, 3 ਜਨਵਰੀ ਨੂੰ ਮੋਗਾ ਦੇ ਭਿੰਡਰ ਕਲਾਂ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, 4 ਜਨਵਰੀ ਨੂੰ ਅੰਮਿ੍ਤਸਰ ਵਿਚ ਵਿਆਹ ਸਮਾਗਮ ਦੌਰਾਨ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ ਅਤੇ 5 ਜਨਵਰੀ ਨੂੰ ਜਗਰਾਉਂ ਦੇ ਐਮ.ਐਲ.ਏ. ਦੇ ਭਤੀਜੇ ਕਬੱਡੀ ਖਿਡਾਰੀ ਦੀ ਹੱਤਿਆ ਨੇ ਪੰਜਾਬ ਨੂੰ ਦਹਿਲਾ ਕੇ ਰੱਖ ਦਿੱਤਾ ਹੈ | ਡਾ. ਹਰਜੋਤ ਕਮਲ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਤੇ ਵਪਾਰੀ, ਉਦਯੋਗਪਤੀ, ਕਿਸਾਨ, ਨੌਜਵਾਨ ਅਤੇ ਆਮ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ | ਦਿਨ ਦਿਹਾੜੇ ਗੋਲੀਆਂ ਚੱਲ ਰਹੀਆਂ ਹਨ, ਫਿਰੌਤੀ ਦੀਆਂ ਧਮਕੀਆਂ ਆਮ ਗੱਲ ਬਣ ਚੁੱਕੀਆਂ ਹਨ ਅਤੇ ਸਰਕਾਰ ਮੌਨ ਦਰਸ਼ਕ ਬਣੀ ਹੋਈ ਹੈ | ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੀ ਹੈ ਕਿ ਸੱਤਾ ਵਿਚ ਆਉਣ 'ਤੇ ਕਾਨੂੰਨ ਦਾ ਰਾਜ ਸਥਾਪਿਤ ਕੀਤਾ ਜਾਵੇਗਾ, ਗੈਂਗਸਟਰਵਾਦ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਦੁਬਾਰਾ ਸ਼ਾਂਤੀ, ਸੁਰੱਖਿਆ ਅਤੇ ਵਿਕਾਸ ਦੀ ਪਟੜੀ 'ਤੇ ਲਿਆਂਦਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਚਿੱਪ ਵਾਲੇ ਮੀਟਰ ਉਤਾਰੇ <br/> ਅਗਲੀ ਖ਼ਬਰ ਪੰਜਾਬ ਸਰਕਾਰ ਦਾ ਆਯੁਰਵੈਦਿਕ ਪ੍ਰਣਾਲੀ ਤੋਂ ਉਠਿਆ ਵਿਸ਼ਵਾਸ ਡਾਕਟਰਾਂ ਦੀ ਘਾਟ ਕਾਰਨ ਪੰਜਾਬ ਵਿਚ ਕਈ ਆਯੁਰਵੈਦਿਕ ਡਿਸਪੈ...
Ad Position 24