23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਚਿੱਪ ਵਾਲੇ ਮੀਟਰ ਉਤਾਰੇ <br/>

Ad Position 21
No active advertisement
ਅਜੀਤ ਡੈਸਕ 07-01-2026
ਅਜੀਤਵਾਲ, 6 ਜਨਵਰੀ (ਹਰਦੇਵ ਸਿੰਘ ਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਕਿਸਾਨ ਮੋਰਚੇ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਬਲਾਕ ਮੋਗਾ-1 ਦੇ ਪਿੰਡ ਕੋਕਰੀ ਫੂਲਾ ਸਿੰਘ ਵਿਖੇ ਜ਼ੋਨ ਪ੍ਰਧਾਨ ਰਣਜੀਤ ਸਿੰਘ ਬੁੱਟਰ ਦੀ ਅਗਵਾਈ ਹੇਠ ਧੱਕੇ ਨਾਲ ਲਾਏ ਚਿੱਪ ਵਾਲੇ ਮੀਟਰ ਉਤਾਰ ਕੇ ਅਜੀਤਵਾਲ ਦਫਤਰ ਵਿਖੇ ਐਸ.ਡੀ.ਓ. ਨੂੰ ਸੌਂਪੇ ਗਏ | ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਕੋਕਰੀ ਫੂਲਾ ਸਿੰਘ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਪੁਰਜ਼ੋਰ ਮੰਗ ਕਰਦੇ ਹਾਂ ਕਿ ਪਹਿਲਾਂ ਵਾਲੇ ਮੀਟਰ ਹੀ ਸਾਰੇ ਪੰਜਾਬ ਵਿਚ ਲਾਏ ਜਾਣ ਤਾਂ ਕਿ ਖਪਤਕਾਰ ਤੋਂ ਬਿੱਲ ਰਾਹੀਂ ਮਿਲਣ ਵਾਲੇ ਪੈਸੇ ਸਿੱਧੇ ਪੰਜਾਬ ਸਰਕਾਰ ਕੋਲ ਜਾਣ, ਜਿਸ ਨਾਲ ਮੁਲਾਜ਼ਮਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ | ਆਗੂ ਨਛੱਤਰ ਸਿੰਘ ਹੇਰ ਨੇ ਕਿਹਾ ਕਿ ਸਾਡੀ ਲੰਬੇ ਸਮੇਂ ਤੋਂ ਮੰਗ ਰਹੀ ਹੈ ਕਿ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ ਤਾਂ ਜੋ ਹੇਠਲੇ ਪੱਧਰ 'ਤੇ ਆ ਰਹੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਹੋ ਸਕੇ ਅਤੇ ਪੰਜਾਬ ਦੇ ਕਾਬਿਲ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲ ਸਕੇ | ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਹਾਲਤ ਵਿਚ ਅਡਾਨੀਆਂ ਵਲੋਂ ਲੋਕਾਂ ਦੀ ਲੁੱਟ ਕਰਨ ਲਈ ਚਿੱਪ ਵਾਲੇ ਮੀਟਰ ਨਹੀਂ ਲੱਗਣ ਦੇਵਾਂਗੇ ਅਤੇ ਸਾਰੇ ਪਿੰਡਾਂ ਵਿਚੋਂ ਧੱਕੇ ਨਾਲ ਲਾਏ ਹੋਏ ਮੀਟਰ ਲੋਕਾਂ ਦੀ ਸਹਿਮਤੀ ਨਾਲ ਉਤਾਰ ਕੇ ਸਬੰਧਿਤ ਦਫਤਰਾਂ ਵਿਚ ਜਮਾਂ ਕਰਾਵਾਂਗੇ | ਜ਼ਿਲ੍ਹਾ ਆਗੂ ਸੋਹਣ ਸਿੰਘ ਨੇ ਕਿਹਾ ਕਿ ਜੇਕਰ ਬਿਜਲੀ ਵਿਭਾਗ ਵਲੋਂ ਕਿਸੇ ਵੀ ਖਪਤਕਾਰ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਜਥੇਬੰਦੀ ਸਖਤ ਫੈਸਲਾ ਲਵੇਗੀ ਜਿਸ ਦੀ ਜ਼ਿੰਮੇਵਾਰੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਜਥੇਬੰਦੀ ਦੇ ਹੋਰ ਨੁਮਾਇਦੇ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵਲੋਂ ਜ਼ਿਲ੍ਹੇ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਦੇ ਆਦੇਸ਼ ਜਾਰੀ <br/> ਅਗਲੀ ਖ਼ਬਰ ਪੰਜਾਬ ਸਰਕਾਰ ਅਮਨ-ਕਾਨੂੰਨ ਸੰਭਾਲਣ 'ਚ ਪੂਰੀ ਤਰ੍ਹਾਂ ਨਾਕਾਮ- ਡਾ. ਹਰਜੋਤ ਕਮਲ <br/>
Ad Position 24