23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵਲੋਂ ਜ਼ਿਲ੍ਹੇ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਦੇ ਆਦੇਸ਼ ਜਾਰੀ <br/>

Ad Position 21
No active advertisement
ਅਜੀਤ ਡੈਸਕ 07-01-2026
ਮੋਗਾ, 6 ਜਨਵਰੀ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ-163 (ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ 'ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਸਿਹਤ ਲਈ ਖ਼ਤਰਨਾਕ ਹਨ | ਉਨ੍ਹਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ 'ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ | ਆਮ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਉਨ੍ਹਾਂ ਸਕੂਲ/ਕਾਲਜ ਜਾਣ ਵਾਲੇ ਨੌਜਵਾਨ ਅਤੇ ਨਾਬਾਲਗਾ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੀਜ਼ਾਂ ਦਾ ਸਿਕਾਰ ਨਾ ਹੋਣ ਜੋ ਸਿਹਤ ਲਈ ਬਹੁਤ ਨੁਕਸਾਨਦੇਹ ਹਨ | ਇਨ੍ਹਾਂ ਹੁਕਮਾਂ ਦੀ ਉਲੰਘਣਾ ਤੇ ਭਾਰਤੀ ਦੰਡ ਸੰਹਿਤਾ ਦੀ ਧਾਰਾ 188 ਅਤੇ ਕੋਟਪਾ, ਐਫ.ਐਸ.ਐਸ.ਏ.ਆਈ, ਡਰੱਗ ਅਤੇ ਕਾਸਮੈਟਿਕ ਐਕਟ ਦੇ ਉਪਬੰਧਾਂ ਅਨੁਸਾਰ ਸਜ਼ਾ ਦਿੱਤੀ ਜਾਵੇਗੀ | ਇਹ ਆਦੇਸ਼ 28 ਫਰਵਰੀ, 2026 ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਵਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਚਿੱਪ ਵਾਲੇ ਮੀਟਰ ਉਤਾਰੇ <br/>
Ad Position 24