23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਵਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-01-2026
ਮੋਗਾ, 6 ਜਨਵਰੀ (ਸੁਰਿੰਦਰਪਾਲ ਸਿੰਘ)-26 ਜਨਵਰੀ ਨੂੰ ਗਣਤੰਤਰ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਹਰ ਸਾਲ ਦੀ ਤਰ੍ਹਾਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ | ਇਸ ਦਿਹਾੜੇ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਲਈ ਤਿਆਰੀਆਂ ਸੰਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਜਸਪਿੰਦਰ ਸਿੰਘ ਵਲੋਂ ਕੀਤੀ ਗਈ | ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਸਮਾਗਮ ਨੂੰ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ | ਸਮਾਗਮ ਦੌਰਾਨ ਜਿੱਥੇ ਮੁੱਖ ਮਹਿਮਾਨ ਵਲੋਂ ਕੌਮੀ ਝੰਡਾ ਲਹਿਰਾਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਵੇਗਾ, ਉੱਥੇ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ | ਰੰਗਾਰੰਗ ਪ੍ਰੋਗਰਾਮ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਭਾਗ ਲੈਣਗੇ | ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ | ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਸਮਾਗਮ ਦੋ ਰਾਸ਼ਟਰੀ ਸਮਾਗਮ ਹੁੰਦੇ ਹਨ, ਜਿਨ੍ਹਾਂ ਨੂੰ ਹਰੇਕ ਦੇਸ਼ ਵਾਸੀ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵਧ ਚੜ੍ਹ ਕੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ | ਮੀਟਿੰਗ ਵਿਚ ਮੁੱਖ ਮੰਤਰੀ ਫ਼ੀਲਡ ਅਫ਼ਸਰ ਗਗਨਦੀਪ ਸਿੰਘ, ਐਸ.ਡੀ.ਐਮ. ਮਨਜੀਤ ਸਿੰਘ ਰਾਜਲਾ ਤੇ ਹੋਰ ਸੀਨੀਅਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਜੀ ਰਾਮ ਜੀ' ਕਾਨੂੰਨ ਦੇ ਵਿਰੋਧ 'ਚ 11 ਦੀ ਬਾਘਾਪੁਰਾਣਾ ਰੈਲੀ ਸੰਬੰਧੀ ਕਾਂਗਰਸ ਦੀ ਮੀਟਿੰਗ <br/> ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵਲੋਂ ਜ਼ਿਲ੍ਹੇ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਦੇ ਆਦੇਸ਼ ਜਾਰੀ <br/>
Ad Position 24