ਬਾਘਾ ਪੁਰਾਣਾ, 6 ਜਨਵਰੀ (ਟਿੰਕੂ ਕਾਠਪਾਲ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਜੀ ਰਾਮ ਜੀ ਕਾਨੂੰਨ ਦੇ ਖ਼ਿਲਾਫ਼ ਪੰਜਾਬ ਭਰ 'ਚ ਕਾਂਗਰਸ ਪਾਰਟੀ ਵਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਕਾਂਗਰਸ ਪਾਰਟੀ ਵਲੋਂ 11 ਜਨਵਰੀ ਨੂੰ ਨੌਂ ਵਿਧਾਨ ਸਭਾ ਹਲਕੇ ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ, ਮੋਗਾ, ਨਕੋਦਰ, ਨਿਹਾਲ ਸਿੰਘ ਵਾਲਾ, ਜਗਰਾਉਂ, ਰਾਏਕੋਟ, ਮੁੱਲਾਂਪੁਰ ਦਾਖਾ ਆਦਿ ਦੇ ਇਸ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸਥਾਨਕ ਸੁਭਾਸ਼ ਦਾਣਾ ਮੰਡੀ ਵਿਖੇ ਕਾਂਗਰਸ ਪਾਰਟੀ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਬਾਬਾ ਜਗਸੀਰ ਸਿੰਘ ਗਿੱਲ ਕਾਲੇਕੇ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਕਾਂਗਰਸ ਪਾਰਟੀ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ, ਜ਼ਿਲ੍ਹਾ ਪ੍ਰਧਾਨ ਹਰੀ ਖਾਈ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਲੋਹਗੜ੍ਹ ਸਾਬਕਾ ਵਿਧਾਇਕ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਮੰਤਰੀ ਮਾਲਤੀ ਥਾਪਰ, ਹਰਦੇਵ ਲਾਡੀ ਵਿਧਾਇਕ ਸ਼ਾਹਕੋਟ, ਕਮਲ ਅਮਰ ਸਿੰਘ, ਜਗਦੇਵ ਸਿੰਘ ਜੱਗਾ ਸਾਬਕਾ ਵਿਧਾਇਕ, ਹਰਪ੍ਰੀਤ ਸਿੰਘ ਇੰਚਾਰਜ ਪੀ.ਪੀ.ਸੀ.ਸੀ., ਵਿਜੇ ਸਾਥੀ ਸਾਬਕਾ ਵਿਧਾਇਕ, ਮਨਜੀਤ ਸਿੰਘ ਹੰਬੜਾਂ, ਭੁਪਿੰਦਰ ਸਿੰਘ ਸਾਹੋਕੇ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਰੈਲੀ ਦੀ ਰੂਪ ਰੇਖਾ ਅਤੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ | ਮੀਟਿੰਗ ਦੌਰਾਨ ਰਵਿੰਦਰ ਸਿੰਘ ਡਾਲਵੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਮਨਮੋਹਨ ਸਿੰਘ ਵਲੋਂ ਮਹਾਤਮਾ ਗਾਂਧੀ ਦੇ ਨਾਮ 'ਤੇ ਮਨਰੇਗਾ ਸਕੀਮ ਲੋੜਵੰਦ ਪਰਿਵਾਰਾਂ ਨੂੰ ਜ਼ਰੂਰਤਾਂ ਧਿਆਨ 'ਚ ਰੱਖਦਿਆਂ ਹੋਇਆਂ ਸ਼ੁਰੂ ਕੀਤੀ ਗਈ ਸੀ | ਪਰ ਕੇਂਦਰ ਸਰਕਾਰ ਵਲੋਂ ਲਿਆਂਦਾ ਗਿਆ ਜੀ ਰਾਮ ਜੀ ਕਾਨੰੂਨ ਲੋਕ ਵਿਰੋਧੀ ਹੈ ਅਤੇ ਇਸ ਨਾਲ ਆਮ ਲੋਕਾਂ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਕੀਤਾ ਜਾ ਰਿਹਾ ਹੈ | ਕਾਂਗਰਸ ਪਾਰਟੀ ਕਿਸੇ ਵੀ ਕੀਮਤ 'ਤੇ ਇਸ ਤਰ੍ਹਾਂ ਦੇ ਕਾਨੂੰਨਾਂ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਲੋਕਾਂ ਦੀ ਆਵਾਜ਼ ਬਣ ਕੇ ਸੜਕਾਂ 'ਤੇ ਉੱਤਰੇਗੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਾਬਾ ਜਗਸੀਰ ਸਿੰਘ ਗਿੱਲ ਕਾਲੇਕੇ ਨੇ ਕਿਹਾ ਕਿ 11 ਜਨਵਰੀ ਨੂੰ ਪੰਜਾਬ ਪੱਧਰੀ ਹੋਣ ਵਾਲੀ ਵਿਸ਼ਾਲ ਵਿਰੋਧ ਰੈਲੀ ਵਿਚ ਹਲਕੇ ਦੇ ਹਰ ਪਿੰਡ, ਹਰ ਵਾਰਡ ਤੋਂ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ | ਇਸ ਮੌਕੇ ਹਲਕਾ ਬਾਘਾ ਪੁਰਾਣਾ ਤੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਰਾੜ, ਸਾਬਕਾ ਚੇਅਰਮੈਨ ਇੰਦਰਜੀਤ ਚੜਿੱਕ, ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਸਾਬਕਾ ਚੇਅਰਮੈਨ ਪਰਮਪਾਲ ਤਖ਼ਤੂਪੁਰਾ, ਭੋਲਾ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ ਗੁਰਬੀਰ ਸਿੰਘ ਗੋਗਾ, ਜ਼ਿਲ੍ਹਾ ਪ੍ਰਧਾਨ ਗੁਰਦੇਵ ਕੌਰ, ਮਨਜੀਤ ਸਿੰਘ ਮਾਨ, ਅਮਰਜੀਤ ਸਿੰਘ ਰਾਜੇਆਣਾ, ਪਰਮਿੰਦਰ ਸਿੰਘ ਡਿੰਪਲ, ਰਾਜਨ ਬਾਂਸਲ ਪੀ.ਏ. ਮਾਲਵਿਕਾ ਸੂਦ ਜਗਸੀਰ ਸਿੰਘ ਸੀਰਾ ਨੱਥੂਵਾਲਾ ਸਾਬਕਾ ਸਰਪੰਚ, ਜਗਦੇਵ ਸਿੰਘ ਛੋਟਾ ਘਰ, ਪੰਚ ਰਣਜੀਤ ਭਲੂਰ, ਅਵਤਾਰ ਸਿੰਘ ਡੇਮਰੂ, ਪ੍ਰਧਾਨ ਸਤਨਾਮ ਸਿੰਘ ਲੰਡੇ, ਕਰਨ ਚੰਦ ਨਵਾਂ, ਬਿੰਦੂ ਪ੍ਰਧਾਨ ਲੰਡੇ, ਸਰਪੰਚ ਰਾਜਾ ਸਮਾਲਸਰ, ਸਾਬਕਾ ਸਰਪੰਚ ਗੁਰਦੇਵ ਸਿੰਘ ਕੋਠੇ ਸੰਗਤਸਰ, ਬਲਦੇਵ ਲੰਗੇਆਣਾ, ਸਾਬਕਾ ਸਰਪੰਚ ਜੋਗਿੰਦਰ ਲੰਗੇਆਣਾ, ਸਾਬਕਾ ਸਰਪੰਚ ਸੁਖਦੇਵ ਲੰਗੇਆਣਾ, ਸੁਖਚੈਨ ਨਿਗਾਹਾਂ, ਹਿੰਦਰੀ ਬਰਾੜ ਪੱਤੋ ਹਾਜ਼ਰ ਸਨ |