ਕਿਸ਼ਨਪੁਰਾ ਕਲਾਂ, 6 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਇਕ ਖੇਤਰੀ ਪਾਰਟੀ ਦੇ ਮੁਖੀ ਹੋਣ ਦੇ ਨਾਲ-ਨਾਲ ਇਕ ਤਜਰਬੇਕਾਰ ਨੇਤਾ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਪੰਜਾਬ ਦੀ ਯੋਗ ਅਗਵਾਈ ਕਰਨ ਦੇ ਕਾਬਲ ਨੇਤਾ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਕੀਤਾ | ਉਨ੍ਹਾਂ ਕਿਹਾ ਕਿ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਕਿਸਾਨਾਂ ਸਮੇਤ ਵੱਖ-ਵੱਖ ਵਰਗਾਂ ਦੇ ਅਸਲ ਦੁੱਖ ਦਰਦ ਜਾਣਦੇ ਸਨ ਤੇ ਉਨ੍ਹਾਂ ਨੇ ਪੰਜਾਬ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਸਤੇ 'ਤੇ ਤੋਰਿਆ | ਉਨ੍ਹਾਂ ਕਿਹਾ ਕਿ ਪਿਛਲੇ 10 ਸਾਲ ਦੌਰਾਨ ਪਹਿਲਾਂ ਕਾਂਗਰਸ ਪਾਰਟੀ ਅਤੇ ਫਿਰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਗੁੰਮਰਾਹ ਕੀਤਾ ਅਤੇ ਵੋਟਾਂ ਬਟੋਰ ਕੇ ਸੱਤਾ ਦਾ ਸੁੱਖ ਮਾਣਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪੰਜਾਬ ਵਿਚ ਭਿ੍ਸ਼ਟਾਚਾਰ, ਰਿਸ਼ਵਤਖੋਰੀ, ਗੈਂਗਸਟਰ ਵਾਦ ਅਤੇ ਨਸ਼ਾ ਬੇਲਗ਼ਾਮ ਹੋ ਗਿਆ ਹੈ ਅਤੇ ਹਰ ਰੋਜ਼ ਗੋਲੀਆਂ ਮਾਰੀਆਂ ਜਾ ਰਹੀਆਂ ਹਨ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲੋਕ ਪੰਜਾਬ ਦੀ ਵਾਗਡੋਰ ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿਚ ਸੌਂਪਣ ਦੀ ਬੜੀ ਬੇਸਬਰੀ ਨਾਲ ਉਡੀਕ ਕਰ