ਨਿਹਾਲ ਸਿੰਘ ਵਾਲਾ, 6 ਜਨਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਮਧੇਕੇ ਵਿਖੇ ਸਥਿਤ ਗੁਰਦੁਆਰਾ ਪਾਕਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਆਗਮਨ ਦਿਵਸ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪਾਕਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਦੇ ਸਮੇਂ ਗੁਰਦੁਆਰਾ ਪਾਕਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ ਦੌਰਾਨ ਹਰ ਪੜਾਅ 'ਤੇ ਪੰਥ ਪ੍ਰਸਿੱਧ ਕਥਾਵਾਚਕ ਅਤੇ ਢਾਡੀ ਭਾਈ ਹਰਪ੍ਰੀਤ ਸਿੰਘ ਜਗਰਾਉਂ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਰਾਗੀ ਭਾਈ ਸੁਰਿੰਦਰ ਸਿੰਘ ਸੋਨੀ, ਹੈੱਡ ਗ੍ਰੰਥੀ ਭਾਈ ਸੌਰਵਦੀਪ ਸਿੰਘ ਅਤੇ ਭਾਈ ਮਨਪ੍ਰੀਤ ਸਿੰਘ ਵਲੋਂ ਗੁਰਬਾਣੀ ਦੇ ਮਨੋਹਰ ਸ਼ਬਦਾਂ ਦੇ ਰਸ ਭਿੰਨੇ ਕੀਰਤਨ ਨਾਲ ਹਾਜ਼ਰੀ ਲਗਵਾਈ | ਇਸ ਮੌਕੇ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਪਿੰਦਰ ਸਿੰਘ ਵਲੋਂ ਪ੍ਰਚਾਰਕ ਸਿੰਘਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਭਾਈ ਮਨਪ੍ਰੀਤ ਸਿੰਘ ਦੀਨਾਂ, ਭਾਈ ਕੁਲਦੀਪ ਸਿੰਘ ਮਧੇਕੇ, ਸਰਪੰਚ ਕੁਲਦੀਪ ਸਿੰਘ, ਦਰਸ਼ਨ ਸਿੰਘ ਪ੍ਰਧਾਨ ਕਿਸਾਨ ਯੂਨੀਅਨ, ਸੁਖਮੰਦਰ ਸਿੰਘ ਅਲਕੜੇ, ਮੰਗਾ ਸਿੰਘ, ਮਨਦੀਪ ਸਿੰਘ, ਗੁਰਵਿੰਦਰ ਸਿੰਘ, ਅੰਮਿ੍ਤਪਾਲ ਅੰਬਾ ਆਸਟ੍ਰੇਲੀਆ, ਜਗਤਾਰ ਸਿੰਘ, ਅੰਮਿ੍ਤ ਸਿੰਘ, ਨਿਰਮਲ ਸਿੰਘ ਨਿੰਮਾ, ਗੁਰਜੰਟ ਸਿੰਘ ਫੌਜੀ, ਪੰਮਾ ਸਿੰਘ, ਸੁਖਵਿੰਦਰ ਸਿੰਘ, ਭਾਊ ਹਰੀ ਸਿੰਘ, ਭਜਨ ਸਿੰਘ ਨੰਬਰਦਾਰ, ਵੈਦ ਸੇਵਕ ਸਿੰਘ, ਮਨਮੋਹਣ ਸਿੰਘ ਮੋਹਣਾ, ਡਾ. ਗੁਰਜੀਤ ਸਿੰਘ ਖਾਲਸਾ, ਪਰਮਜੀਤ ਸਿੰਘ ਖਾਲਸਾ, ਰਾਜ ਸਿੰਘ ਖਾਲਸਾ, ਡਾ. ਮਨਪ੍ਰੀਤ ਸਿੰਘ ਖਾਲਸਾ, ਬਲਜਿੰਦਰ ਸਿੰਘ, ਰਾਜੂ ਖਾਲਸਾ, ਕਿਰਪਾਲ ਸਿੰਘ ਬੈਂਕ ਮੈਨੇਜਰ, ਜੱਗਾ ਸਿੰਘ ਪੰਚ, ਕਰਮਜੀਤ ਸਿੰਘ ਪੰਚ, ਜਸਬੀਰ ਸਿੰਘ ਜੱਟ ਪੰਚ, ਇਕਬਾਲ ਸਿੰਘ ਮੈਂਬਰ, ਅਵਤਾਰ ਸਿੰਘ ਮੈਂਬਰ, ਬਲਦੀਪ ਸਿੰਘ ਬੱਲੀ, ਗਿਆਨੀ ਕੁਲਵਿੰਦਰ ਸਿੰਘ, ਬੋੜ ਸਿੰਘ ਚੰਨਾ, ਸਰਾਂ ਜਿੰਦਰ ਨੰਬਰਦਾਰ, ਜਸਪਾਲ ਭੱਟੀ, ਰਣਧੀਰ ਸਿੰਘ ਖੁਫੀਆ ਵਿੰਗ, ਦੀਪਾ ਬੈਟਰੀ ਵਾਲਾ, ਮਿੰਟੂ ਹਲਵਾਈ ਆਦਿ ਸੰਗਤਾਂ ਹਾਜ਼ਰ ਸਨ |