23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮੋਗਾ 'ਚ 24 ਥਾਵਾਂ 'ਤੇ ਪੁਲਿਸ ਦੀ ਹੋਵੇਗੀ ਸਖ਼ਤ ਨਾਕਾਬੰਦੀ-ਜ਼ਿਲ੍ਹਾ ਪੁਲਿਸ ਮੁਖੀ

Ad Position 21
No active advertisement
ਅਜੀਤ ਡੈਸਕ 07-01-2026
ਮੋਗਾ, 6 ਜਨਵਰੀ (ਗੁਰਤੇਜ ਸਿੰਘ ਬੱਬੀ)-ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਮੋਗਾ ਜ਼ਿਲੇ੍ਹ ਵਿਚ ਅਪਰਾਧਿਕ ਘਟਨਾਵਾਂ ਨੂੰ ਰੋਕਣ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਸਖ਼ਤ ਰੁਖ ਅਖ਼ਤਿਆਰ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੇ ਆਪ ਇਨ੍ਹਾਂ ਨਾਕਾਬੰਦੀਆਂ ਦੀ ਸਮੀਖਿਆ ਕੀਤੀ | ਸਥਾਨਕ ਸ਼ਹਿਰ ਦੇ ਮੁੱਖ ਚੌਂਕ ਵਿਚ ਕੀਤੀ ਗਈ ਨਾਕਾਬੰਦੀ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੂਰੇ ਪੰਜਾਬ 'ਚ ਹੀ ਪੁਲਿਸ ਵਲੋਂ ਨਾਕਾਬੰਦੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਮੋਗਾ ਜ਼ਿਲੇ੍ਹ 'ਚ 24 ਜਗ੍ਹਾ 'ਤੇ ਵੱਖ-ਵੱਖ ਥਾਣਿਆਂ ਅਧੀਨ ਪੈਂਦੇ ਏਰੀਆ ਵਿਚ ਸਖ਼ਤ ਨਾਕਾਬੰਦੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਨਾਕਾਬੰਦੀ ਦੌਰਾਨ ਸਾਰੇ ਥਾਣਿਆਂ ਦੇ ਮੁਖੀ, ਡੀ.ਐਸ.ਪੀ. ਤੇ 150 ਦੇ ਕਰੀਬ ਪੁਲਿਸ ਕਰਮਚਾਰੀ ਤਾਇਨਾਤ ਰਹਿਣਗੇ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਨ੍ਹਾਂ ਨਾਕਾਬੰਦੀਆਂ ਦੌਰਾਨ ਸ਼ਰਾਰਤੀ ਅਨਸਰਾਂ ਤੇ ਕਰੜੀ ਨਜ਼ਰ ਰੱਖੀ ਜਾਵੇਗੀ ਅਤੇ ਸ਼ੱਕੀ ਵਹੀਕਲਾਂ ਦੀ ਤਲਾਸ਼ੀ ਅਤੇ ਕਾਗ਼ਜ਼ਾਂ ਦੀ ਵੀ ਚੈਕਿੰਗ ਕੀਤੀ ਜਾਵੇਗੀ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਗੈਰ ਕਾਨੂੰਨੀ ਗਤੀਵਿਧੀ ਨੂੰ ਅੰਜਾਮ ਨਾ ਦੇ ਸਕੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਨੂੰ ਸਹਿਯੋਗ ਕਰੋ ਅਤੇ ਪੁਲਿਸ ਵਲੋਂ ਦਿੱਤੀਆਂ ਸਾਵਧਾਨੀਆਂ ਦੀ ਪਾਲਣਾ ਕਰੋ ਅਤੇ ਜੇਕਰ ਕੋਈ ਵੀ ਵਿਅਕਤੀ ਸਮਾਜ ਵਿਰੋਧੀ ਗਤੀਵਿਧੀ ਕਰਦਾ ਹੈ ਤਾਂ ਪੁਲਿਸ ਨੂੰ ਸੂਚਿਤ ਕਰੋ ਤੇ ਪੁਲਿਸ ਦੀਆਂ ਪੀ.ਸੀ.ਆਰ. ਟੀਮਾਂ ਹਰ ਸਮੇਂ ਸਹਿਯੋਗ ਲਈ 24 ਘੰਟੇ ਹਾਜ਼ਰ ਹਨ | ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਤੇ ਥਾਣਾ ਸਿਟੀ ਮੋਗਾ ਦੇ ਮੁੱਖ ਅਫ਼ਸਰ ਇੰਸਪੈਕਟਰ ਵਰੁਣ ਕੁਮਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸੱਦੇ 'ਤੇ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24