23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸੱਦੇ 'ਤੇ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਅੱਗੇ ਧਰਨਾ

Ad Position 21
No active advertisement
ਅਜੀਤ ਡੈਸਕ 07-01-2026
ਮੋਗਾ, 6 ਜਨਵਰੀ (ਸੁਰਿੰਦਰਪਾਲ ਸਿੰਘ)-ਅੱਜ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਡੀ.ਸੀ. ਦਫ਼ਤਰ ਮੋਗਾ ਮੂਹਰੇ ਮਜ਼ਦੂਰ ਮੰਗਾਂ ਜਿਵੇਂ ਕੇਂਦਰ ਸਰਕਾਰ ਵਲੋਂ ਲਿਆਂਦਾ ਵੀ.ਬੀ. ਜੀ ਰਾਮ ਜੀ ਕਾਨੂੰਨ ਰੱਦ ਕਰਨ, ਚਾਰ ਲੇਬਰ ਕੋਡ ਰੱਦ ਕਰਨ, ਬਿਜਲੀ ਬਿੱਲ 2025 ਰੱਦ ਕਰਨ ਅਤੇ ਮਨਰੇਗਾ ਐਕਟ ਲਾਗੂ ਕਰਕੇ ਪੂਰਾ ਸਾਲ ਕੰਮ ਦੇਣ, ਦਿਹਾੜੀ 700 ਰੁਪਏ ਲਾਗੂ ਕਰਨ, ਪੈਨਸ਼ਨ ਰਾਸ਼ੀ 5000 ਰੁਪਏ ਕਰਨ, ਔਰਤਾਂ ਲਈ ਚੋਣ ਗਰੰਟੀ 1100 ਲਾਗੂ ਕਰਨ, ਹੜ੍ਹ/ਬਾਰਸ਼ ਦੇ ਪੀੜਤਾਂ ਲਈ ਮੁਆਵਜ਼ਾ, ਕਰਜ਼ਾ ਮੁਆਫ਼ੀ, ਮਕਾਨ ਮਾਲਕੀ ਹੱਕ ਆਦਿ ਲਈ ਵਿਸ਼ਾਲ ਧਰਨਾ ਦਿੱਤਾ ਗਿਆ | ਜਿੱਥੇ ਜ਼ਿਲੇ੍ਹ 'ਚੋਂ ਸੈਂਕੜੇ ਮਜ਼ਦੂਰ ਮਰਦ/ਔਰਤਾਂ ਤੋਂ ਇਲਾਵਾ ਕਿਸਾਨ ਵੀ ਸ਼ਾਮਲ ਹੋਏ | ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਮੇਜਰ ਸਿੰਘ ਕਾਲੇਕੇ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਮੰਗਾ ਸਿੰਘ ਵੈਰੋਕੇ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਲਖਵੀਰ ਸਿੰਘ ਸਿੰਘਾਂ ਵਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਦਿਆਂ ਮਨਰੇਗਾ ਕਾਨੂੰਨ ਦੀ ਸਫ਼ ਲਵੇਟੀ ਜਾ ਰਹੀ ਹੈ | ਇਸੇ ਤਰ੍ਹਾਂ ਕਿਰਤ ਕਾਨੂੰਨ ਜੋ ਕੁਝ ਨਾ ਕੁਝ ਮਜ਼ਦੂਰਾਂ ਦੇ ਹੱਕਾਂ ਦੀ ਗੱਲ ਕਰਦੇ ਸਨ, ਉਹ ਵੀ ਬਰਤਾਨਵੀ ਸਮੇਂ ਦੇ ਕਹਿ ਕੇ ਚਾਰ ਕੋਡ ਬਣਾ ਕੇ ਬਹੁਕੌਮੀ ਕੰਪਨੀਆਂ ਲਈ ਸਸਤੀ ਲੇਬਰ ਵਾਸਤੇ ਰਾਹ ਪੱਧਰਾ ਕਰ ਦਿੱਤਾ ਹੈ | ਬਿਜਲੀ ਬਿੱਲ 2025 ਲਾਗੂ ਹੋਣ ਨਾਲ ਗਰੀਬ ਤੇ ਆਮ ਖਪਤਕਾਰਾਂ ਦੀ ਪਹੁੰਚ ਤੋਂ ਬਿਜਲੀ ਦੂਰ ਹੋ ਜਾਵੇਗੀ | ਜਿਨ੍ਹਾਂ ਦਾ ਡਟਵਾਂ ਵਿਰੋਧ ਕਰਨ ਦਾ ਐਲਾਨ ਵੀ ਕੀਤਾ ਗਿਆ | ਮਜ਼ਦੂਰ ਆਗੂਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਮੋਦੀ ਸਰਕਾਰ ਦੀ ਤਰ੍ਹਾਂ ਹੀ ਮਜ਼ਦੂਰ ਵਿਰੋਧੀ ਸਾਬਤ ਹੋਈ ਹੈ | ਜੋ ਮਜ਼ਦੂਰਾਂ ਦੀਆਂ ਮੰਗਾਂ ਬਾਰੇ ਮਜ਼ਦੂਰ ਮੋਰਚੇ ਨੂੰ ਨੌਂ ਮੀਟਿੰਗਾਂ ਦੇ ਕੇ ਇਕ ਵੀ ਮੀਟਿੰਗ ਲਾਗੂ ਨਹੀਂ ਕੀਤੀ ਗਈ, ਜੋ ਮਜ਼ਦੂਰਾਂ ਨਾਲ ਬੇਇਨਸਾਫ਼ੀ ਹੈ | ਆਗੂਆਂ ਵਲੋਂ ਪੰਜਾਬ ਸਰਕਾਰ ਦੇ ਨਾਮ ਤੇ ਡੀ.ਸੀ. ਮੋਗਾ ਨੂੰ ਮੰਗ ਪੱਤਰ ਵੀ ਸੌਂਪਿਆ ਜਿਸ ਵਿਚ ਮੰਗ ਕੀਤੀ ਗਈ ਕਿ ਮਨਰੇਗਾ ਐਕਟ ਮੁੜ ਬਹਾਲ ਕੀਤਾ ਜਾਵੇ, ਪੂਰਾ ਸਾਲ ਹਰੇਕ ਪਰਿਵਾਰ ਲਈ ਕੰਮ ਲਾਗੂ ਕਰਕੇ 700 ਰੁਪਏ ਦਿਹਾੜੀ ਲਾਗੂ ਕੀਤੀ ਜਾਵੇ | ਚੋਣ ਗਰੰਟੀ 1100 ਰੁਪਏ ਔਰਤਾਂ ਨੂੰ ਦੇਣਾ ਯਕੀਨੀ ਕੀਤਾ ਜਾਵੇ, ਪੈਨਸ਼ਨ ਰਾਸ਼ੀ 5000 ਰੁਪਏ ਤੁਰੰਤ ਲਾਗੂ ਕੀਤੀ ਜਾਵੇ, ਮੀਹਾਂ/ਬਾਰਸ਼ਾਂ ਨਾਲ ਹੋਏ ਵਿਅਕਤੀਆਂ, ਘਰਾਂ ਦੇ ਨੁਕਸਾਨ ਦੀ ਭਰਪਾਈ ਬਿਨਾਂ ਦੇਰੀ ਕੀਤੀ ਜਾਵੇ, ਸਾਰੇ ਗਰੀਬ ਪਰਿਵਾਰਾਂ ਨੂੰ ਮਕਾਨ ਮਾਲਕੀ ਹੱਕ ਦਿੱਤੇ ਜਾਣ, ਰਹਿੰਦੇ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਬਣਾਏ ਜਾਣ | ਇਕੱਠ ਵਲੋਂ ਹੱਥ ਖੜ੍ਹੇ ਕਰਕੇ ਮਤਾ ਪਾਸ ਕੀਤਾ ਗਿਆ ਕਿ ਗਿ੍ਫ਼ਤਾਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਨੰੂ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ | ਧਰਨੇ ਨੂੰ ਹੋਰਨਾਂ ਤੋਂ ਇਲਾਵਾ ਜਗਰਾਜ ਸਿੰਘ ਕੁੱਸਾ, ਜਗਤਾਰ ਸਿੰਘ ਰਾਮਾ, ਸ਼ਿੰਗਾਰਾ ਸਿੰਘ ਮੱਦੋਕੇ, ਹਾਕਮ ਸਿੰਘ ਕਾਲੇਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਬਾਲ ਸਿੰਘ ਸਿੰਘਾਂਵਾਲਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਮਾ. ਦਰਸ਼ਨ ਸਿੰਘ ਹਿੰਮਤਪੁਰਾ ਵਲੋਂ ਨਿਭਾਈ ਗਈ |
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ 'ਚ 'ਸਾਈਬਰ ਸੁਰੱਖਿਆ ਅਤੇ ਸੁਰੱਖਿਆ' ਵਿਸ਼ੇ ਉੱਪਰ ਪ੍ਰੋਗਰਾਮ ਦਾ ਆਯੋਜਨ ਅਗਲੀ ਖ਼ਬਰ ਮੋਗਾ 'ਚ 24 ਥਾਵਾਂ 'ਤੇ ਪੁਲਿਸ ਦੀ ਹੋਵੇਗੀ ਸਖ਼ਤ ਨਾਕਾਬੰਦੀ-ਜ਼ਿਲ੍ਹਾ ਪੁਲਿਸ ਮੁਖੀ
Ad Position 24